Delhi Court Reserves Order : 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅੱਜ ਫਿਰ ਤੋਂ ਸੁਣਵਾਈ ਹੋਈ ਹੈ। ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਦੀਪ ਸਿੱਧੂ ਦੀ ਦਾਇਰ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਸਬੰਧੀ ਅਦਾਲਤ ਵੱਲੋਂ ਫੈਸਲਾ ਹੁਣ 15 ਅਪ੍ਰੈਲ ਨੂੰ ਸੁਣਾਇਆ ਜਾਵੇਗਾ। ਵਧੀਕ ਸੈਸ਼ਨ ਜੱਜ ਨੀਲੋਫਰ ਅਬੀਦਾ ਪਰਵੀਨ ਨੇ ਦੀਪ ਸਿੱਧੂ ਦੁਆਰਾ ਦਾਇਰ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖਿਆ ਹੈ, ਜਿਸ ‘ਚ ਦੀਪ ‘ਤੇ ਹਿੰਸਾ ਭੜਕਾਉਣ ਦੇ ਦੋਸ਼ ਲਗਾਏ ਗਏ ਹਨ।
ਅੱਜ ਅਦਾਲਤ ਵਿੱਚ ਸਰਕਾਰੀ ਵਕੀਲ ਨੇ ਦੀਪ ਸਿੱਧੂ ਦੀ ਇੱਕ ਇੰਟਰਵਿਊ ਵੀ ਸਾਹਮਣੇ ਰੱਖੀ ਸੀ। ਗੌਰਤਲਬ ਹੈ ਕਿ ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।
ਇਹ ਵੀ ਦੇਖੋ : Lakha Sidhana ਦੇ ਭਰਾ ਨੂੰ ਚੁੱਕਣ ਦੇ ਮਾਮਲੇ ‘ਚ ਦਿੱਲੀ ਪੁਲਿਸ ਦਾ ਆਇਆ ਬਿਆਨ, ਜਾਣੋ ਕੀ ਹੈ ਸੱਚਾਈ