Gippy Grewal Mother Birthday : ਪੰਜਾਬੀ ਗਾਇਕ, ਨਿਰਮਾਤਾ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਦੁਨਿਆ ਭਰ ਵਿੱਚ ਆਪਣੇ ਹੁਨਰ ਨਾਲ ਵੱਖਰੀ ਜਗ੍ਹਾਂ ਬਣਾਈ ਹੈ। ਅੱਜ ਉਹ ਕਿਸੀ ਪਛਾਣ ਦੇ ਮੋਹਤਾਜ ਨਹੀ ਹਨ। ਦੱਸ ਦੇਈਏ ਕਿ ਅੱਜ ਪੰਜਾਬੀ ਸਟਾਰ ਗਿੱਪੀ ਗਰੇਵਾਲ ਆਪਣੀ ਮਾਤਾ ਜੀ ਦਾ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੇ ਮਾਤਾ ਦੇ ਜਨਮਦਿਨ ਨੂੰ ਮਨਾਉਦਿਆਂ ਹੋਏ ਕੁਝ ਤਸਵੀਰਾਂ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ਇੰਸਟਾਗ੍ਰਾਮ ਤੇ ਸਾਂਝੀਆਂ ਕੀਤੀਆ ਹਨ।
ਦਸ ਦੇਈਏ ਕਿ ਇਨ੍ਹਾਂ ਤਸਵੀਰਾਂ ਤੇ ਹੋਰ ਪੰਜਾਬੀ ਸਿਤਾਰਿਆਂ ਨੇ ਵੀ ਉਨ੍ਹਾਂ ਦੀ ਮਾਤਾ ਜੀ ਨੂੰ ਵਧਾਈਆਂ ਦਿੱਤੀਆਂ ਹਨ। ਤਸਵੀਰਾਂ ’ਚ ਗਿੱਪੀ ਗਰੇਵਾਲ ਦੀ ਮਾਤਾ ਜੀ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਗਿੱਪੀ ਨੇ ਕੈਪਸ਼ਨ ’ਚ ਲਿਖਿਆ, ‘ਹੈਪੀ ਬਰਥਡੇ ਮੌਮ।’ ਇਨ੍ਹਾਂ ਤਸਵੀਰਾਂ ਨੂੰ ਹਜ਼ਾਰਾਂ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਉਥੇ ਗਿੱਪੀ ਗਰੇਵਾਲ ਦੇ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਉਨ੍ਹਾਂ ਦੀ ਮਾਤਾ ਜੀ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ।

ਵਰਕ ਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ’ਚ ਗਿੱਪੀ ਗਰੇਵਾਲ ਦੀ ਐਲਬਮ ‘ਲਿਮਟਿਡ ਐਡੀਸ਼ਨ’ ’ਚੋਂ ਗੀਤ ‘ਮੁੰਡਾ ਗਰੇਵਾਲਾ ਦਾ’ ਰਿਲੀਜ਼ ਹੋਇਆ ਹੈ। ਗਿੱਪੀ ਗਰੇਵਾਲ ਆਪਣੇ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ਕਾਰਨ ਵੀ ਚਰਚਾ ’ਚ ਰਹਿੰਦੇ ਹਨ। ਗਿੱਪੀ ਗਰੇਵਾਲ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਣ ਦੀ ਉਡੀਕ ’ਚ ਹਨ। ਪਿਛਲੇ ਸਾਲ ਗਿਪੀ ਗਰੇਵਾਲ ਦੀ ‘ਸ਼ਾਵਾ ਨੀਂ ਗਿਰਧਾਰੀ ਲਾਲ’ ਤੇ ‘ਪਾਣੀ ’ਚ ਮਧਾਣੀ’ ਰਿਲੀਜ਼ ਹੋਈਆਂ ਸਨ।