gippy grewal new movie : ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਲੈ ਕੇ ਆ ਰਹੇ ਹਨ । ਜਲਦ ਹੀ ਉਹ ਆਪਣੀ ਨਵੀਂ ਫ਼ਿਲਮ ‘ਮਾਂ’ ਦੇ ਨਾਲ ਦਰਸ਼ਕਾਂ ‘ਚ ਰੁਬਰੂ ਹੋਣ ਜਾ ਰਹੇ ਹਨ । ਇਹ ਫ਼ਿਲਮ ਮਾਂ ਨੂੰ ਸਮਰਪਿਤ ਹੈ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਦਿਵਿਆ ਦੱਤਾ, ਗੁਰਪ੍ਰੀਤ ਘੁੱਗੀ, ਬੱਬਲ ਰਾਏ, ਰਘਬੀਰ ਬੋਲੀ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਫ਼ਿਲਮ ਇਸੇ ਸਾਲ 6 ਮਈ 2022 ਨੂੰ ਰਿਲੀਜ਼ ਹੋਵੇਗੀ। ਅਦਾਕਾਰ ਨੇ ਇਸ ਦਾ ਇੱਕ ਪੋਸਟਰ ਸਾਂਝਾ ਕਰਦੇ ਹੋਏ ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਹੈ। ਪੋਸਟਰ ਨੂੰ ਵੇਖਣ ਤੋਂ ਲੱਗਦਾ ਹੈ ਕਿ ਫ਼ਿਲਮ ‘ਚ ਦਿਵਿਆ ਦੱਤਾ ਮਾਂ ਦੇ ਕਿਰਦਾਰ ‘ਚ ਨਜ਼ਰ ਆਏਗੀ।
ਦਸ ਦੇਈਏ ਕਿ ਇਸ ਫਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਦੁਆਰਾ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ ਨੂੰ ਰਾਣਾ ਰਣਬੀਰ ਦੁਆਰਾ ਲਿਖਿਆ ਗਿਆ ਹੈ। ਪ੍ਰਸ਼ੰਸਕ ਇਸ ਫਿਲਮ ਨੂੰ ਲੈਕੇ ਬਹੁਤ ਹੀ ਉਤਸਾਹਿਤ ਹਨ। ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਰਿਲੀਜ਼ ਹੋਈ ਸੀ। ਇਸ ਦੇ ਨਾਲ ਹੀ ਗਿਪੀ ਗਰੇਵਾਲ ਦੀ ਇਕ ਹੋਰ ਫਿਲਮ ਜਲਦ ਹੀ ਆਵੇਗੀ ਜਿਸ ਵਿੱਚ ਉਨ੍ਹਾਂ ਦੇ ਨਾਲ ਜੈਸਮੀਨ ਭਸੀਨ ਨਜ਼ਰ ਆਏਗੀ।
ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਹੌਲੀ ਹੌਲੀ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਉਨ੍ਹਾਂ ਦਾ ਨਾਮ ਚੋਟੀ ਦੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ। ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਮ ਰਵਨੀਤ ਕੌਰ ਗਰੇਵਾਲ ਹੈ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ । ਸ਼ਿੰਦਾ, ਏਕਮ, ਅਤੇ ਗੁਰਬਾਜ਼ ਗਰੇਵਾਲ। ਉਹ ਆਪਣੇ ਤਿੰਨਾਂ ਬੇਟਿਆਂ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।