gippy grewal son shinda birthday:ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਅੱਜ ਉਨ੍ਹਾਂ ਦੇ ਵਿਚਕਾਰਲੇ ਬੇਟੇ ਸ਼ਿੰਦਾ ਦਾ ਜਨਮਦਿਨ ਹੈ । ਸ਼ਿੰਦੇ ਦਾ ਅਸਲ ਨਾਂਅ ਗੁਰਫਤਿਹ ਸਿੰਘ ਗਰੇਵਾਲ ਹੈ ।ਗਿੱਪੀ ਗਰੇਵਾਲ ਨੇ ਆਪਣੇ ਬੇਟੇ ਦੇ ਲਈ ਪਿਆਰੀ ਜਿਹੀ ਪੋਸਟ ਪਾ ਕੇ ਫੋਟੋ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ-“ਹੈਪੀ ਬਰਥਡੇ, ਮੇਰੇ ਪੁੱਤਰ ! ਤੂੰ ਮੇਰਾ ਮਾਣ, ਮੇਰਾ ਪਿਆਰ ਤੇ ਮੇਰਾ ਸਭ ਕੁਝ ਹੈ” ਤੇ ਨਾਲ ਉਨ੍ਹਾਂ ਨੇ ਕਿੱਸ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ ।ਇਸ ਪੋਸਟ ਉੱਤੇ ਤੇ ਪੰਜਾਬੀ ਕਲਾਕਾਰ ਸ਼ਿੰਦੇ ਨੂੰ ਬਰਥਡੇਅ ਵਿਸ਼ ਕਰ ਰਹੇ ਨੇ । ਗਾਇਕ ਰੌਸ਼ਨ ਪ੍ਰਿੰਸ, ਐਕਟਰ ਰਾਣਾ ਰਣਬੀਰ ਤੇ ਕਈ ਹੋਰ ਕਲਾਕਾਰ ਨੇ ਸ਼ਿੰਦੇ ਨੂੰ ਆਪਣੀ ਸ਼ੁਭਕਾਮਨਾਵਾਂ ਦਿੱਤੀਆਂ ਨੇ ।ਜੇ ਗੱਲ ਕਰੀਏ ਸ਼ਿੰਦੇ ਗਰੇਵਾਲ ਦੀ ਉਹ ਬਾਲ ਕਲਾਕਾਰ ਅਰਦਾਸ ਕਰਾਂ ਫ਼ਿਲਮ ‘ਚ ਨਜ਼ਰ ਆਇਆ ਸੀ । ਆਪਣੀ ਅਦਾਕਾਰੀ ਦੇ ਨਾਲ ਸ਼ਿੰਦੇ ਨੇ ਸਭ ਦਾ ਦਿਲ ਜਿੱਤ ਲਿਆ ਸੀ ।ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਦਾ ਅੱਜ ਜਨਮ ਦਿਨ ਹੈ । ਜਿਸ ਨੂੰ ਲੈ ਕੇ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ । ਸ਼ਿੰਦੇ ਦੇ ਜਨਮ ਦਿਨ ਤੇ ਤੁਹਾਨੂੰ ਦੱਸਦੇ ਹਾਂ ਕਿ ਗਿੱਪੀ ਦੇ ਤਿੰਨੇ ਬੇਟਿਆਂ ਦੇ ਨਾਂਅ ਏਨੇਂ ਧਾਰਮਿਕ ਕਿਉਂ ਹਨ । ਗਿੱਪੀ ਤੇ ਉਹਨਾਂ ਦਾ ਪਰਿਵਾਰ ਕਾਫੀ ਧਾਰਮਿਕ ਹੈ । ਜਿਸ ਦਾ ਖੁਲਾਸਾ ਉਹਨਾਂ ਨੇ ਇੱਕ ਇੰਟਰਵਿਊ ਵਿੱਚ ਕੀਤਾ ਸੀ ।
ਅਰਦਾਸ ਫ਼ਿਲਮ ਬਨਾਉਣ ਲਈ ਉਹਨਾਂ ਦੀ ਪਤਨੀ ਨੇ ਉਹਨਾਂ ਨੂੰ ਕਿਹਾ ਸੀ ਕਿਉਂਕਿ ਉਹ ਬਹੁਤ ਹੀ ਧਾਰਮਿਕ ਹਨ । ਉਹਨਾਂ ਤੋਂ ਪ੍ਰਭਾਵਿਤ ਹੋ ਕੇ ਹੀ ਗਿੱਪੀ ਨੇ ਅਰਦਾਸ ਫ਼ਿਲਮ ਬਣਾਈ ਸੀ ਤੇ ਇਸ ਤੋਂ ਬਾਅਦ ਉਹਨਾਂ ਨੇ ਇਸ ਫ਼ਿਲਮ ਦਾ ਸੀਕਵਲ ਅਰਦਾਸ ਕਰਾਂ ਬਣਾਈ ਜਿਹੜੀ ਕਿ ਬਾਕਸ ਆਫ਼ਿਸ ਤੇ ਸੂਪਰ ਹਿੱਟ ਰਹੀ । ਗਿੱਪੀ ਦਾ ਪਰਿਵਾਰ ਧਾਰਮਿਕ ਹੈ, ਇਸੇ ਕਰਕੇ ਉਹਨਾਂ ਨੇ ਆਪਣੇ ਬੇਟਿਆਂ ਦਾ ਨਾਂ ਵੀ ਧਾਰਮਿਕ ਹੈ ।ਗਿੱਪੀ ਦੇ ਇੱਕ ਬੇਟੇ ਦਾ ਨਾਂਅ ਗੁਰਫ਼ਤਿਹ ਸਿੰਘ ਹੈ ਤੇ ਇੱਕ ਬੇਟੇ ਦਾ ਨਾਂਅ ਏਕਓਂਕਾਰ ਸਿੰਘ ਹੈ ਤੇ ਸਾਇਦ ਇਸੇ ਕਰਕੇ ਉਹਨਾਂ ਨੇ ਆਪਣੇ ਤੀਜੇ ਬੇਟੇ ਦਾ ਨਾਂਅ ਗੁਰਬਾਜ਼ ਸਿੰਘ ਰੱਖਿਆ ਹੈ । ਗਿੱਪੀ ਨੇ ਇੱਕ ਇੰਟਰਵਿਊ ਵਿੱਚ ਖੁਲਾਸਾ ਕੀਤਾ ਸੀ ਕਿ ਉਹਨਾਂ ਨੇ ਆਪਣੇ ਬੇਟਿਆਂ ਦੇ ਇਸ ਤਰ੍ਹਾਂ ਦੇ ਨਾਂਅ ਕਿਉਂ ਰੱਖੇ । ਗਿੱਪੀ ਮੁਤਾਬਿਕ ਅੱਜ ਲੋਕ ਜਿਸ ਤਰ੍ਹਾਂ ਦੇ ਨਾਂਅ ਆਪਣੇ ਬੱਚਿਆਂ ਦੇ ਰੱਖਦੇ ਹਨ, ਉਹਨਾਂ ਨਾਂਵਾ ਦਾ ਕੋਈ ਮਤਲਬ ਨਹੀਂ ਹੁੰਦਾ, ਪਰ ਉਹਨਾਂ ਦੇ ਬੱਚਿਆਂ ਦੇ ਨਾਂਵਾ ਦਾ ਇੱਕ ਮਤਲਬ ਹੈ ।ਗਿੱਪੀ ਨੇ ਦੱਸਿਆ ਕਿ ਕੁਝ ਨਾਂਅ ਇਸ ਤਰ੍ਹਾਂ ਦੇ ਹੁੰਦੇ ਹਨ ਜਿੰਨਾਂ ਨੂੰ ਛੋਟਾ ਕਰਕੇ ਬਦਲਿਆ ਜਾ ਸਕਦਾ ਹੈ । ਇਹ ਨਾਂਅ ਇਸ ਤਰ੍ਹਾਂ ਦੇ ਹਨ ਕਿ ਇਹਨਾਂ ਨੂੰ ਬਦਲਿਆ ਨਹੀਂ ਜਾ ਸਕਦਾ । ਇਹੀ ਕਾਰਨ ਹੈ ਗਿੱਪੀ ਨੇ ਆਪਣੇ ਬੇਟਿਆਂ ਦਾ ਨਾਂਅ ਧਾਰਮਿਕ ਹੈ ।