gippy share new video:ਗਿੱਪੀ ਗਰੇਵਾਲ ਅਤੇ ਉਨ੍ਹਾਂ ਦੇ ਪੁੱਤਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਬੇਟਿਆਂ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਛਿੰਦਾ ਗਰੇਵਾਲ ਅੰਦਰੋਂ ਆਉਂਦਾ ਹੈ ਅਤੇ ਖੁਸ਼ੀ ‘ਚ ਨੱਚਦਾ ਹੈ । ਜਿਸ ‘ਤੇ ਗਿੱਪੀ ਏਕਮ ਨੂੰ ਪੁੱਛਦੇ ਹਨ ਕਿ ਇਸ ਨੂੰ ਕੀ ਹੋਇਆ ਹੈ ਤਾਂ ਛਿੰਦਾ ਕਹਿੰਦਾ ਹੈ ਕਿ ਉਸ ਦਾ ਭਾਰ ਵੱਧ ਗਿਆ ਹੈ ਅਤੇ ਇਸੇ ਖੁਸ਼ੀ ‘ਚ ਉਹ ਨੱਚ ਰਿਹਾ ਹੈ ।
ਦੱਸ ਦਈਏ ਕਿ ਗਿੱਪੀ ਗਰੇਵਾਲ ਅਕਸਰ ਆਪਣੇ ਬੱਚਿਆਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਤਿੰਨ ਪੁੱਤਰ ਹਨ। ਜਿਨ੍ਹਾਂ ਚੋਂ ਇੱਕ ਦਾ ਜਨਮ ਬੀਤੇ ਸਾਲ ਹੋਇਆ ਸੀ ।ਉਨ੍ਹਾਂ ਦੇ ਸਭ ਤੋਂ ਛੋਟੇ ਬੇਟੇ ਦਾ ਨਾਂਅ ਗੁਰਬਾਜ਼ ਗਰੇਵਾਲ ਹੈ ਜੋ ਕਿ ਬਹੁਤ ਹੀ ਕਿਊਟ ਹੈ ਅਤੇ ਸੋਸ਼ਲ ਮੀਡੀਆ ‘ਤੇ ਉਸ ਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ। ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ।ਇਸ ਦੇ ਨਾਲ ਹੀ ਕਈ ਪੰਜਾਬੀ ਫ਼ਿਲਮਾਂ ਵੀ ਉਨ੍ਹਾਂ ਨੇ ਦਿੱਤੀਆਂ ਹਨ ।
ਤੁਹਾਨੂੰ ਦਸ ਦੇਈਏ ਕਿ ਗਿੱਪੀ ਗਰੇਵਾਲ ਅੱਜ ਕੱਲ੍ਹ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਹਨ ਅਤੇ ਆਪਣੀ ਬੱਚਿਆਂ ਨਾਲ ਵੀਡੀਓ ਸਾਂਝੀ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਬੇਟਿਆਂ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਛਾਈਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਦੇ ਫੈਨਜ਼ ਵੀ ਵੀਡੀਓ ਨੂੰ ਕਾਫੀ ਪਸੰਦ ਕਰਦੇ ਨੇ ।ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਆਪਣੀ ਆਉਣ ਵਾਲੀ ਐਲਬਮ ਦਾ ਪੋਸਟਰ ਸ਼ੇਅਰ ਕੀਤਾ ਸੀ ਜਿਸ ਦਾ ਨਾਮ ਦ ਮੇਨ ਮੈਨ ਹੈ ਅਤੇ ਗਿੱਪੀ ਕਾਫੀ ਦੇਰ ਬਾਅਦ ਫੈਨਜ਼ ਲਈ ਨਵੀਂ ਐਲਬਮ ਲੈ ਕੇ ਆਉਣ ਵਾਲੇ ਹਨ।ਉੱਥੇ ਹੀ ਦੱਸ ਦੇਈਏ ਕਿ ਗਿੱਪੀ ਨੇ ਆਪਣੇ ਅਕਾਊਂਟ ਤੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਦੇ ਨਾਲ ਇੱਕ ਕੁੜੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਗਿੱਪੀ ਨੇ ਆਪਣੇ ਫੈਨਜ਼ ਨੂੰ ਪੁੱਛਿਆ ਕਿ ਦੱਸੋ ਕੌਣ ਹੈ ਇਹ ਕੁੜੀ।






















