Gurnam Bhullar kisan morcha: ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਸਰਹੱਦ ‘ਤੇ ਕਿਸਾਨ ਅੰਦੋਲਨ ਦਾ ਰੁਝਾਨ ਹੁਣ ਖੱਬੇ ਪਾਸੇ ਝੁਕਣਾ ਸ਼ੁਰੂ ਹੋ ਗਿਆ ਹੈ। ਕਿਸਾਨ ਮਾਰੂ ਖੇਤੀ ਬਿੱਲਾਂ ਦੇ ਖਿਲਾਫ਼ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਸਰਹੱਦਾਂ ‘ਤੇ ਪ੍ਰਦਰਸ਼ਨ ਕਰਦੇ ਹੋਏ ਅੱਜ ਇਹ ਅੰਦੋਲਨ ਆਪਣੇ 16ਵੇਂ ਦਿਨ ‘ਚ ਐਂਟਰੀ ਕਰ ਗਿਆ ਹੈ ।
ਕਿਸਾਨਾਂ ਦੇ ਮੋਰਚੇ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ ‘ਚ ਆਪਣੀ ਹਾਜ਼ਰੀ ਲਗਵਾ ਰਹੇ ਨੇ । ਪੰਜਾਬੀ ਗਾਇਕ ਗੁਰਨਾਮ ਭੁੱਲਰ ਵੀ ਦਿੱਲੀ ਦੇ ਕੁੰਡਲੀ ਬਾਰਡਰ ‘ਤੇ ਲੱਗੇ ਕਿਸਾਨੀ ਮੋਰਚੇ ਉੱਤੇ ਪਹੁੰਚ ਗਏ ਨੇ ।
ਉਹ ਨੇ ਆਪਣੀ ਇੱਕ ਤਸਵੀਰ ਫੇਸਬੁੱਕ ਪੇਜ਼ ‘ਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ-#kisanmazdoorekta ਜ਼ਿੰਦਾਬਾਦ, ਲੰਗਰ ਸੇਵਾ #delhi kundli border । ਤਸਵੀਰ ‘ਚ ਉਹ ਲੋਕਾਂ ਦੇ ਨਾਲ ਮਿਲਕੇ ਲੰਗਰ ਦੇ ਲਈ ਰੋਟੀ ਬਣਾਉਂਦੇ ਹੋਏ ਨਜ਼ਰ ਆ ਰਹੇ ਨੇ । ਕਿਸਾਨਾਂ ਨੂੰ ਵਿਦੇਸ਼ ਤੋਂ ਪੰਜਾਬੀਆਂ ਵੀਰ-ਭੈਣਾਂ ਤੇ ਕਲਾਕਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ।
ਜਾਣਕਾਰੀ ਲਈ ਦੱਸ ਦੇਈਏ ਕਿਸਾਨ ਯੂਨੀਅਨ ਨੇ ਆਪਣੇ ਫੇਸਬੁੱਕ ਪੇਜ ‘ਤੇ ਸਮਾਰੋਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹੁਣ ਯੂਨੀਅਨ ਨੂੰ ਵੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਹੜਤਾਲ ਸਿਰਫ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਹੈ। ਅਜਿਹੀ ਸਥਿਤੀ ਵਿੱਚ, ਹੁਣ ਕਾਮਰੇਡ ਵਿੱਚ ਕਿੱਥੋਂ ਆ ਗਏ। ਜੇਲ੍ਹ ਵਿੱਚ ਬੰਦ ਸਾਰੇ ਕਾਮਰੇਡਾਂ ਦਾ ਇਸ ਅੰਦੋਲਨ ਨਾਲ ਕੋਈ ਲੈਣਾ ਦੇਣਾ ਨਹੀਂ ਹੈ।