ਪਿਛਲੇ ਦਿਨੀਂ ਰਾਸ਼ਟਰੀ ਰਾਜ ਮਾਰਗ ‘ਤੇ ਪੈਂਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਇੱਕ ਟਰੱਕ ਪਲਟ ਗਿਆ ਸੀ। ਇਸ ਦੌਰਾਨ ਉੱਥੋਂ ਲੰਘਣ ਵਾਲੇ ਰਾਹਗੀਰ ਟਰੱਕ ਚਾਲਕ ਤੇ ਉਸਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦੀ ਬਜਾਏ 1200 ਤੋਂ ਵੱਧ ਸੇਬ ਦੀਆਂ ਭਰੀਆ ਪੇਟੀਆਂ ਚੁੱਕ ਕੇ ਲੈ ਗਏ ਸਨ ।
ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਮਗਰੋਂ ਹਰ ਕੋਈ ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ ਨੂੰ ਲਾਹਨਤਾਂ ਪਾ ਰਿਹਾ ਸੀ। ਇਸ ਘਟਨਾ ਤੋਂ ਬਾਅਦ ਪਟਿਆਲਾ ਤੇ ਮੋਹਾਲੀ ਦੇ ਦੋ ਨੌਜਵਾਨਾਂ ਨੇ ਇਸ ਦਾਗ ਨੂੰ ਧੋ ਦਿੱਤਾ ਹੈ । ਇਨ੍ਹਾਂ ਨੌਜਵਾਨਾਂ ਨੇ ਪੰਜਾਬੀਆਂ ‘ਤੇ ਲੱਗੇ ਦਾਗ ਨੂੰ ਧੋਣ ਲਈ ਸੇਬਾਂ ਦੇ ਵਪਾਰੀ ਨੂੰ ਬੁਲਾ ਕੇ 9 ਲੱਖ 12 ਹਜ਼ਾਰ ਦਾ ਚੈੱਕ ਆਪਣੇ ਪੱਲਿਓਂ ਦੇ ਦਿੱਤਾ ।
ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !
ਉੱਥੇ ਹੀ, ਹੁਣ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਨੁਕਸਾਨ ਦੀ ਭਰਪਾਈ ਕਰਨ ਵਾਲੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਦੀ ਸਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਬੜਾ ਸੋਹਣਾ ਕੰਮ ਕੀਤਾ ਹੈ । ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦੀ ਲਾਜ਼ ਬਚਾਈ ਹੈ । ਉਨ੍ਹਾਂ ਕਿਹਾ ਕਿ ਸੇਬਾਂ ਦੀਆਂ ਪੇਟੀਆਂ ਚੁੱਕਣ ਵਾਲਿਆਂ ਨੂੰ ਉਨ੍ਹਾਂ ਦੇ ਪਿੰਡਾਂ ਦੀਆਂ ਪੰਚਾਇਤਾਂ ਬੁਲਾ ਕੇ ਤਾੜਨਾ ਕਰਨ ।
ਵੀਡੀਓ ਲਈ ਕਲਿੱਕ ਕਰੋ -: