ਪੰਜਾਬੀ ਗਾਇਕਾ ਮਿਸ ਪੂਜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰ ਦਿੱਤਾ ਹੈ। ਦਰਅਸਲ, ਮਿਸ ਪੂਜਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰ ਕੇ ਸੋਸ਼ਲ ਮੀਡੀਆ ਛੱਡਣ ਦਾ ਐਲਾਨ ਕੀਤਾ ਹੈ। ਦਰਅਸਲ, ਮਿਸ ਪੂਜਾ ਨੇ ਆਪਣੀ ਇਸ ਪੋਸਟ ਵਿੱਚ ਇੱਕ ਬਲੈਕ ਤਸਵੀਰ ਸਾਂਝੀ ਕੀਤੀ ਹੈ। ਜਿਸ ਦੀ ਕੈਪਸ਼ਨ ਵਿੱਚ ਮਿਸ ਪੂਜਾ ਨੇ”ਬਾਏ-ਬਾਏ ਸੋਸ਼ਲ ਮੀਡੀਆ” ਲਿਖਿਆ ਹੈ। ਮਿਸ ਪੂਜਾ ਦੀ ਇਸ ਪੋਸਟ ਮਗਰੋਂ ਫੈਨਜ਼ ਲਗਾਤਾਰ ਸੋਸ਼ਲ ਮੀਡੀਆ ਛੱਡਣ ਦਾ ਕਾਰਨ ਪੁੱਛ ਰਹੇ ਹਨ ।
ਦੱਸ ਦੇਈਏ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ਵਿੱਚ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਮਿਸ ਪੂਜਾ ਪਿਛਲੇ ਇਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ’ਤੇ ਰਾਜ ਕਰਦੀ ਆ ਰਹੀ ਹੈ। ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ।
ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ
ਗੌਰਤਲਬ ਹੈ ਕਿ ਮਿਸ ਪੂਜਾ ਦੀ ਫੈਨ ਫਾਲੋਇੰਗ ਬਹੁਤ ਜ਼ਿਆਦਾ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿੱਚ ਵੀ ਆਪਣਾ ਨਾਂ ਦਰਜ ਕਰਵਾਇਆ ਹੈ ।
ਵੀਡੀਓ ਲਈ ਕਲਿੱਕ ਕਰੋ -: