parmish verma with wife : ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਲਟੀ ਸਟਾਰ ਕਲਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਵੈਲੇਨਟਾਈਨ ਡੇਅ ਤੇ ਆਪਣੀ ਪਤਨੀ ਨੂੰ ਵਿਸ਼ ਕਰਦੇ ਹੋਏ ਪਰਮੀਸ਼ ਵਰਮਾ ਨੇ ਇੱਕ ਕਿਊਟ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਦੇ ਨਾਲ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਮੈਂ ਉਸਦਾ ਲਹਿੰਗਾ ਚੁੱਕਦਾ ਹਾਂ ਅਤੇ ਉਹ ਮੇਰੀ ਵਿਰਾਸਤ ਨੂੰ ਸੰਭਾਲਦੀ ਹੈ..ਲਵ ਯੂ ਗੀਤ ਗਰੇਵਾਲ ਵਰਮਾ..’।
ਇਸ ਪੋਸਟ ਉੱਤੇ ਖੁਦ ਗੀਤ ਗਰੇਵਾਲ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ। ਇਸ ਤੋਂ ਇਲਾਵਾ ਜੋਰਡਨ ਸੰਧੂ, ਅਖਿਲ, ਗੁਰਨੀਤ ਦੋਸਾਂਝ,ਧੀਰਜ ਕੁਮਾਰ ਤੋਂ ਇਲਾਵਾ ਪ੍ਰਸ਼ੰਸਕਾਂ ਨੇ ਕਮੈਂਟ ਕਰਕੇ ਜੋੜੀ ਦੀ ਤਾਰੀਫ ਕੀਤੀ ਹੈ। ਇਸ ਪੋਸਟ ਉੱਤੇ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਤਸਵੀਰ ‘ਚ ਤੁਸੀਂ ਦੇਖ ਸਕਦੇ ਹੋ ਪਰਮੀਸ਼ ਵਰਮਾ ਆਪਣੀ ਪਤਨੀ ਦੀ ਕਾਰ ‘ਚ ਉਤਰਨ ਚ ਮਦਦ ਕਰਦੇ ਹੋਏ ਲਹਿੰਗੇ ਨੂੰ ਫੜਿਆ ਹੋਇਆ ਹੈ। ਪਰਮੀਸ਼ ਦਾ ਇਹ ਕਿਊਟ ਜਿਹਾ ਅੰਦਾਜ਼ ਪ੍ਰਸ਼ੰਸਕਾਂ ਨੂੰ ਕਾਫੀ ਜ਼ਿਆਦਾ ਪਸੰਦ ਆ ਰਿਹਾ ਹੈ।
ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਨ੍ਹਾਂ ਨੇ ਆਪਣੀ ਫ਼ਿਲਮ ਤਬਾਹ ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ ‘ਚ ਉਹ ਨਸ਼ੇੜੀ ਦੇ ਰੂਪ ਵਿੱਚ ਨਜ਼ਰ ਆਉਣਗੇ। ਫੈਨਜ਼ ਵੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਹਨ। ਇਸ ਤੋਂ ਪਹਿਲਾਂ ਉਹ ਸਿੰਘਮ, ਜਿੰਦੇ ਮੇਰੀਏ, ਰੌਕੀ ਮੈਂਟਲ ਸਣੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਬਹੁਤ ਜਲਦ ਉਹ ‘ਮੈਂ ਤੇ ਬਾਪੂ’ ਟਾਈਟਲ ਹੇਠ ਬਣੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਉਹ ਆਪਣੇ ਪਿਤਾ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ।