SHEHNAZ SINGING BORN TO SHINE:ਪੰਜਾਬ ਦੀ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਬਿੱਗ ਬੌਸ 13 ਦੇ ਨਾਲ ਖੂਬ ਸੁਰਖ਼ੀਆਂ ‘ਚ ਬਣੀ ਰਹੀ ਹੈ । ਇਸ ਸ਼ੋਅ ਤੋਂ ਉਨ੍ਹਾਂ ਦੀ ਲੋਕਪ੍ਰਿਯਤਾ ‘ਚ ਦੁਗਣਾ ਨਹੀਂ ਸਗੋ ਚੌਗਣਾ ਵਾਧਾ ਹੋਇਆ ਹੈ । ਜਿਸਦੇ ਚੱਲਦੇ ਉਨ੍ਹਾਂ ਦੀ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਟਰੈਂਡ ਕਰਦੀਆਂ ਹਨ ।ਅਜਿਹੇ ‘ਚ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਬਹੁਤ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਸ਼ਹਿਨਾਜ਼ ਗਿੱਲ ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘Born To Shine’ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਦਰਸ਼ਕਾਂ ਨੂੰ ਸ਼ਹਿਨਾਜ਼ ਗਿੱਲ ਦੀ ਗਾਇਕੀ ਵੀ ਬਹੁਤ ਪਸੰਦ ਆ ਰਹੀ ਹੈ ।
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੀ ਤਾਂ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਹਿੱਟ ਗੀਤਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ । ਇਸ ਸਾਲ ਉਹ ਦਰਸ਼ਨ ਰਾਵਲ ਦੇ ਹਿੰਦੀ ਗੀਤ Bhula Dunga ‘ਚ ਸਿਧਾਰਥ ਸ਼ੁਕਲਾ ਦੇ ਨਾਲ ਦਿਖਾਈ ਦਿੱਤੀ ਸੀ ।
ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਨ੍ਹਾਂ ਨੇ ਆਪਣੀ ਨਵੀਂ ਲੁੱਕ ਫੈਨਜ਼ ਦੇ ਨਾਲ ਸ਼ੇਅਰ ਕੀਤੀ ਹੈ ।ਉਨ੍ਹਾਂ ਨੇ ਆਪਣੇ ਵਾਲਾਂ ਨੂੰ ਨਵਾਂ ਕਲਰ ਕਰਵਾਇਆ ਹੈ । ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਸ਼ਹਿਨਾਜ਼ ਨੇ ਲਿਖਿਆ ਹੈ – ਨਵਾਂ ਕਿਹੋ ਜਿਹਾ ਹੈ ???
ਸ਼ਹਿਨਾਜ਼ ਗਿੱਲ ਦੀ ਨਵੀਂ ਲੁੱਕ ਨੂੰ ਲੈ ਕੇ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ । ਜ਼ਿਆਦਾਤਰ ਫੈਨਜ਼ ਨੂੰ ਉਨ੍ਹਾਂ ਦੀ ਨਵੀਂ ਲੁੱਕ ਕਾਫੀ ਪਸੰਦ ਆ ਰਹੀ ਹੈ । ਇਸ ਪੋਸਟ ਉੱਤੇ ਛੇ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ ।ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ । ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਵੀ ਵਾਹ ਵਾਹੀ ਖੱਟ ਚੁੱਕੀ ਹੈ । ਉਹ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 13 ‘ਚ ਦਿਖਾਈ ਦਿੱਤੀ ਸੀ ।