sidhu moosewala elections result : ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਚੋਣ ਨਤੀਜਿਆਂ ਦੇ ਪਹਿਲੇ ਗੇੜ ਵਿੱਚ ਹਲਕਾ ਮਾਨਸਾ ਤੋਂ ਸਿੱਧੂ ਮੂਸੇਵਾਲਾ 8779 ਵੋਟਾਂ ਤੋਂ ਪਿੱਛੇ ਚੱਲ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ । ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।
ਇਹ ਵੀ ਦੇਖੋ : ਭਗਵੰਤ ਮਾਨ ਦੀ ਜਿੱਤ ਪੱਕੀ ਐਲਾਨ ਦਿੱਤੀ ਧੂਰੀ ਵਾਲਿਆਂ ਨੇ ਦੇਖੋ ਕਿਵੇਂ ਪੈਂਦੇ ਨੇ ਭੰਗੜੇ