ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮੌਤ ਤੇ ਕਈ ਪੰਜਾਬੀ ਕਲਾਕਾਰ ਪੋਸਟਾਂ ਸਾਝੀਆਂ ਕਰ ਦੁੱਖ ਸਾਂਝਾ ਕਰਦੇ ਨਜ਼ਰ ਆ ਰਹੇ ਹਨ।
ਪੰਜਾਬੀ ਕਲਾਕਾਰ ਸੁੱਖਵਿੰਦਰ ਸੁੱਖੀ ਨੇ ਪੋਸਟ ਸਾਂਝੀ ਕਰਦਿਆਂ ਲਿੱਖਿਆ- ਬਹੁਤ ਦੁੱਖ ਹੋਇਆ ਸੁਣ ਕੇ ਕਿ ਛੋਟੇ ਵੀਰ ਸਿੱਧੂ ਮੂਸੇਵਾਲੇ ਸਾਡੇ ਵਿੱਚ ਨਹੀਂ ਰਹੇ, ਇਹ ਦੁੱਖ ਲਿਖੇ ਬਿਆਨ ਨਹੀਂ ਕੀਤਾ ਜਾ ਸਕਦਾ। ਪਰਿਵਾਰ ਲਈ ਅਤੇ ਸੰਗਤ ਸੰਗੀਤ ਜਗਤ ਲਈ ਬਹੁਤ ਵੱਡਾ ਘਾਟਾ। ਵਾਹਿਗੁਰੂ ਵੀਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।
ਇਸ ਦੇ ਨਾਲ ਹੀ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਿੱਧੂ ਮੂਸੇਵਾਲੇ ਦੀ ਤਸਵੀਰ ਸਾਂਝੀ ਦੁੱਖ ਜ਼ਾਹਿਰ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਪੰਜਾਬੀ ਗਾਇਕਾ ਕੌਰ ਬੀ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਲਿਖਿਆ ਬਾਹਲਾ ਹੀ ਮਾੜਾ ਹੋਇਆ ਇਹ ਕਿਸੇ ਵਾਰੀ ਦੁਸ਼ਮਣ ਨਾਲ ਵੀ ਨਾ ਹੋਵੇ।
ਦੱਸ ਦੇਈਏ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚੱਲਣ ਦੀਆਂ ਖਬਰਾਂ ਸਾਹਮਣੇ ਆਈਆ ਸਨ। ਸਿੱਧੂ ਮੂਸੇਵਾਲਾ ਸਮੇਤ 3 ਲੋਕ ਜ਼ਖਮੀ ਦੱਸੇ ਜਾ ਰਹੇ ਸਨ। ਇਹ ਘਟਨਾ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਚੱਲੀਆਂ ਹਨ। ਉਨ੍ਹਾਂ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਥੇ ਪਹਿਲਾਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ ਪਰ ਹੁਣ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਸਿੱਧੂ ਮੂਸੇਵਾਲਾ ਨੇ ਦਮ ਤੋੜ ਦਿੱਤਾ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਲਗਭਗ 20 ਰਾਊਂਡ ਫਾਇਰ ਵੀ ਕੀਤੇ ਗਏ ਸਨ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਤੇ ਥੋੜ੍ਹੀ ਦੇਰ ਬਾਅਦ ਹੀ ਡਾਕਟਰਾਂ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਤੇ ਇਸ ਹਮਲੇ ਵਿਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ।