singer sardool sikander and amar noorie song : ਮਰਹੂਮ ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦਾ ‘ਭਾਬੀ’ ਗੀਤ ਰਿਲੀਜ਼ ਹੋ ਗਿਆ ਹੈ । ਫ਼ਿਲਮ ‘ਮਾਂ’ ‘ਚ ਉੇਨ੍ਹਾਂ ਦਾ ਇਹ ਗੀਤ ਸੁਣਨ ਨੁੰ ਮਿਲੇਗਾ। ਇਸ ਗੀਤ ਨੂੰ ਅਮਰ ਨੂਰੀ ਅਤੇ ਮਰਹੂਮ ਗਾਇਕ ਸਰਦੂਲ ਸਿਕੰਦਰ ਉੱਤੇ ਫ਼ਿਲਮਾਇਆ ਗਿਆ ਹੈ ਅਤੇ ਇਸ ਗੀਤ ‘ਚ ਫ਼ਿਲਮ ਦੇ ਹੋਰ ਵੀ ਕਈ ਕਲਾਕਾਰ ਨਜ਼ਰ ਆ ਰਹੇ ਹਨ। ਗੀਤ ‘ਚ ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ ਸਣੇ ਕਈ ਕਲਾਕਾਰ ਦਿਖਾਈ ਦੇ ਰਹੇ ਹਨ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਵੱਲੋਂ ਲਿਖੇ ਗਏ ਹਨ ਜਦੋਂਕਿ ਮਿਊਜ਼ਿਕ ਦੇਸੀ ਕਰਿਊ ਵੱਲੋਂ ਦਿੱਤਾ ਗਿਆ ਹੈ।
ਦਸ ਦੇਈਏ ਕੀ ਇਹ ਗੀਤ ਇੱਕ ਦਿਓਰ ਆਪਣੀ ਭਾਬੀ ਦੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਜਦੋਂ ਭਰਾ ਦਾ ਠਾਕਾ ਹੋਇਆ ਸੀ। ਉਸ ਵੇਲੇ ਉਸ ਨੇ ਭਾਬੀ ਦੀ ਭੈਣ ਦੇ ਨਾਲ ਇੱਕ ਕੁੜੀ ਨੂੰ ਵੇਖਿਆ ਸੀ ਜਿਸ ਦੇ ਨਾਲ ਉਸ ਨੂੰ ਪਿਆਰ ਹੋ ਗਿਆ ਸੀ। ਦੱਸ ਦਈਏ ਕਿ ਮਾਂ ਫ਼ਿਲਮ ‘ਚ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਨਜ਼ਰ ਆਉਣਗੇ । ਇਸ ‘ਚ ਦਿਵਿਆ ਦੱਤਾ ਗਿੱਪੀ ਗਰੇਵਾਲ ਅਤੇ ਬੱਬਲ ਰਾਏ ਦੀ ਮਾਂ ਦੇ ਕਿਰਦਾਰ ‘ਚ ਦਿਖਾਈ ਦੇਣਗੇ। ਇਸ ਤੋਂ ਇਲਾਵਾ ਹੋਰ ਵੀ ਕਈ ਸਿਤਾਰੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣਗੇ। ਇਸ ਫ਼ਿਲਮ ਦੀ ਕਹਾਣੀ ਰਾਣਾ ਰਣਬੀਰ ਵੱਲੋਂ ਲਿਖੀ ਗਈ ਹੈ।
ਇਸ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਦੁਆਰਾ ਕੀਤਾ ਜਾ ਰਿਹਾ ਹੈ; ਸਹਿ-ਨਿਰਮਾਤਾ ਵਜੋਂ ਭਾਨਾ ਐਲ.ਏ ਅਤੇ ਵਿਨੋਦ ਅਸਵਾਲ ਦੇ ਨਾਲ। ਫਿਲਮ ਆਪਣੇ ਦਰਸ਼ਕਾਂ ਨੂੰ ਆਪਣੇ ਹਰ ਨਵੇਂ ਗੀਤ ਨਾਲ ਮੋਹਿਤ ਕਰ ਰਹੀ ਹੈ। ਫਿਲਮ ਦੀ ਸਟਾਰ ਕਾਸਟ ਦੀ ਮੇਹਨਤ ਵੀ ਸਾਨੂ ਸਾਫ ਦਿਖਾਇ ਦੇ ਰਹੀ ਹੈ ਜਿਨ੍ਹਾਂ ਨੇ ਆਪਣੇ ਕਿਰਦਾਰਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਵਿੱਚ ਦਰਸਾਇਆ ਹੈ। ‘ਅਰਦਾਸ’ ਅਤੇ ‘ਅਰਦਾਸ ਕਰਨ’ ਦੇ ਨਿਰਮਾਤਾਵਾਂ ਵੱਲੋਂ ਇਸ ਫਿਲਮ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆ ਹੈ। ‘ਮਾਂ’ ਨੂੰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਦੁਨੀਆ ਭਰ ਵਿੱਚ 6 ਮਈ 2022 ਨੂੰ ਮਦਰਜ਼ ਡੇ ਵੀਕੈਂਡ ‘ਤੇ ਸਿਨੇਮਾਘਰਾਂ ਵਿੱਚ ਆਵੇਗੀ।