tania share rehearsal video:ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਤਾਨਿਆ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ । ਹਾਲ ਹੀ ‘ਚ ਉਹ ਪੰਜਾਬੀ ਗਾਇਕ ਕਰਨ ਔਜਲਾ ਦੇ ਨਵੇਂ ਗੀਤ ‘ਕਿਆ ਬਾਤ ਹੈ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਨੇ । ਇਹ ਗੀਤ ਅਜੇ ਤੱਕ ਟਰੈਂਡਿੰਗ ‘ਚ ਚੱਲ ਰਿਹਾ ਹੈ । ਇਸ ਗੀਤ ‘ਚ ਤਾਨਿਆ ਦਾ ਸ਼ਾਨਦਾਰ ਡਾਂਸ ਦੇਖਣ ਨੂੰ ਮਿਲ ਰਿਹਾ ਹੈ ।
ਤਾਨਿਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਉਨ੍ਹਾਂ ਆਪਣੀ ਡਾਂਸ ਅਭਿਆਸ ਕਰਦਿਆਂ ਦੀ ਵੀਡੀਓ ਸਾਂਝੀ ਕੀਤੀ ਹੈ । ਜਿਸ ‘ਚ ਦੇਖਣ ਨੂੰ ਮਿਲ ਰਿਹਾ ਹੈ ਕਿ ਇਸ ਗੀਤ ‘ਚ ਜੋ ਉਨ੍ਹਾਂ ਨੇ ਡਾਂਸ ਕੀਤਾ ਹੈ ਉਸ ਪਿੱਛੇ ਕਿੰਨੀ ਮਿਹਨਤ ਲੱਗੀ ਹੈ । ਇਸ ਵੀਡੀਓ ਨੂੰ ਦੋ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ । ਤਾਨਿਆ ਇਸ ਸਾਲ ਸੁਫ਼ਨਾ ਵਰਗੀ ਸੁਪਰ ਹਿੱਟ ਫ਼ਿਲਮ ਪੰਜਾਬੀ ਸਿਨੇਮਾ ਨੂੰ ਦੇ ਚੁੱਕੀ ਹੈ ।ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਕਰਨ ਔਜਲਾ ਜਿਨ੍ਹਾਂ ਨੂੰ ਗੀਤਾਂ ਦੀ ਮਸ਼ੀਨ ਵਜੋਂ ਵੀ ਜਾਣਿਆ ਜਾਂਦਾ ਹੈ । ਇਹ ਇੱਕ ਵਾਰ ਫਿਰ ਤੋਂ ਕਮਾਲ ਦੇ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਕਿਆ ਬਾਤ ਹੈ (Kya Baat Aa) ਟਾਈਟਲ ਹੇਠ ਉਹ ਸੈਡ ਗੀਤ ਲੈ ਕੇ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋਏ । ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਹਰ ਵਾਰ ਦੀ ਤਰ੍ਹਾਂ ਕਰਨ ਔਜਲਾ ਨੇ ਖੁਦ ਹੀ ਲਿਖੇ ਨੇ । ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਗੀਤ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਨੇ ਤਿਆਰ ਕੀਤਾ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਕਰਨ ਔਜਲਾ ਤੇ ਅਦਾਕਾਰਾ ਤਾਨਿਆ। ਗੀਤ ‘ਚ ਪਿਆਰ ‘ਚ ਕਿਵੇਂ ਹੁੰਦੀ ਸੌਦੇਬਾਜ਼ੀ ਤੇ ਜਾਲਸਾਜ਼ੀ ਨੂੰ ਬਿਆਨ ਕੀਤਾ ਗਿਆ ਹੈ । ਇਸ ਗੀਤ ਨੂੰ ਕਰਨ ਔਜਲਾ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ ।
ਜੇ ਗੱਲ ਕਰੀਏ ਕਰਨ ਔਜਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੇ ਕਈ ਹਿੱਟ ਗੀਤ ਦੇ ਚੁੱਕੇ ਨੇ । ਤੁਹਾਨੂੰ ਦੱਸ ਦੇਈਏ ਕਿ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਟ੍ਰੈਡਿੰਗ ਵਿੱਚ ਚਲ ਰਿਹਾ ਹੈ।