ਪੰਜਾਬੀ ਫਿਲਮ ਨਿਰਮਾਤਾ ਅੱਜ-ਕੱਲ੍ਹ ਫਿਲਮਾਂ ‘ਚ ਸ਼ਾਨਦਾਰ ਕੰਮ ਕਰ ਰਹੇ ਹਨ। ਚਾਹੇ ਫਿਲਮ ਦੀ ਘੋਸ਼ਣਾ ਹੋਵੇ, ਟ੍ਰੇਲਰ ਹੋਵੇ ਜਾਂ ਪੂਰੀ ਫਿਲਮ, ਉਹ ਜਾਣਦੇ ਹਨ ਕਿ ਆਪਣੇ ਕੰਮ ਤੇ ਕਹਾਣੀ ਦੇ ਨਾਲ ਦਰਸ਼ਕਾਂ ਨੂੰ ਕਿਵੇਂ ਉਤਸ਼ਾਹਿਤ ਕਰਨਾ ਹੈ, ਅਤੇ ਹਾਲ ਹੀ ਵਿੱਚ, “ਮਸਤਾਨੇ” ਦੇ ਨਿਰਮਾਤਾਵਾਂ ਨੇ ਸੁਰਖੀਆਂ ਵਿੱਚ ਆਪਣਾ ਨਾਮ ਜੋੜਿਆ ਹੈ। ਟੀਮ ਨੇ ਫਿਲਮ ਦਾ ਪਹਿਲਾ ਪੋਸਟਰ ਰਿਲੀਜ਼ ਕਰ ਦਿੱਤਾ ਹੈ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, 79.4 ਫੀਸਦੀ ਵਿਦਿਆਰਥੀ ਹੋਏ ਪਾਸ
ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਫਿਲਮ ਨੂੰ ਵਹਿਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ। ਫਿਲਮ “ਮਸਤਾਨੇ” ਜਲਦ ਹੋਵੇਗੀ ਸਿਨੇਮਾਂ ਘਰਾਂ ਵਿੱਚ ਰਿਲੀਜ਼ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
