Punjabi Celebrities farm laws: ਕੇਂਦਰ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦਿੱਲੀ ਬਾਰਡਰਾਂ ਉਤੇ ਜਸ਼ਨਾਂ ਵਰਗਾ ਮਾਹੌਲ ਹੈ। ਇਹ ਖ਼ਬਰ ਜਿਵੇਂ ਹੀ ਸਾਹਮਣੇ ਆਈ ਤਾਂ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਨੇ ਵੀ ਇਸ ਗੱਲ ’ਤੇ ਖ਼ੁਸ਼ੀ ਪ੍ਰਗਟਾਈ। ਹੇਠਾਂ ਦੇਖੋ ਪੰਜਾਬੀ ਸਿਤਾਰਿਆਂ ਨੇ ਆਪਣੀ ਪੋਸਟ’ਚ ਕੀ-ਕੀ ਲਿਖਿਆ ਹੈ–
ਇਨ੍ਹਾਂ ਤੋਂ ਇਲਾਵਾ ਹੋਰ ਬਹੁਤ ਸਾਰੇ ਕਲਾਕਾਰਾਂ ਨੇ ਆਪਣੀ ਖ਼ੁਸ਼ੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਵੀ ਕਿਸਾਨੀ ਸੰਘਰਸ਼ ’ਚ ਆਪਣਾ ਬਣਦਾ ਯੋਗਦਾਨ ਦਿੰਦੇ ਰਹੇ ਹਨ। ਅਜਿਹੇ ’ਚ ਜਿੱਤਣ ਦੀ ਖ਼ੁਸ਼ੀ ਵੀ ਉਹ ਇਕੱਠੇ ਮਿਲ ਕੇ ਮਨਾ ਰਹੇ ਹਨ।
ਜਾਣਕਾਰੀ ਲਈ ਦੱਸ ਦੇਈਏ ਅੱਜ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਪੀ. ਐੱਮ. ਮੋਦੀ ਨੇ ਇਹ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਇਸ ਗੱਲ ਦੀ ਜਾਣਕਾਰੀ ਉਨ੍ਹਾਂ ਅੱਜ ਦੇਸ਼ ਨੂੰ ਸੰਬੋਧਨ ਕਰਦਿਆਂ ਦਿੱਤੀ ਹੈ। ਪੀ. ਐੱਮ. ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਇਹ ਤਿੰਨ ਖੇਤੀ ਕਾਨੂੰਨ ਬਣਾਏ ਗਏ ਸਨ ਪਰ ਅਸੀਂ ਕੁਝ ਕੁ ਕਿਸਾਨਾਂ ਨੂੰ ਇਨ੍ਹਾਂ ਦੇ ਫਾਇਦੇ ਸਮਝਾਉਣ ਵਿਚ ਸਫਲ ਨਹੀਂ ਹੋ ਸਕੇ ਜਿਸ ਕਾਰਨ ਇਨ੍ਹਾਂ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।