punjabi Diljaan singer life: ਪੰਜਾਬ ਦੇ ਮਸ਼ਹੂਰ ਗਾਇਕ ਦਿਲਜਾਨ ਦੀ ਮੌਤ ਦੀ ਖਬਰ ਨਾਲ ਪੂਰੀ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦੇਈਏ ਕਿ ਦਿਲਜਾਨ ਬੁਲੰਦ ਆਵਾਜ਼ ਵਾਲਾ ਗਾਇਕ ਸੀ, ਜੋ ਇਸ ਫਾਨੀ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ। ਇਹ ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ। ਜਦੋਂ ਉਹ ਜੰਡਿਆਲਾ ਗੁਰੂ ਕੋਲ ਪਹੁੰਚੇ, ਜਿੱਥੇ ਉਨ੍ਹਾਂ ਨਾਲ ਇਹ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫ਼ੀ ਤੇਜ਼ ਰਫਤਾਰ ਸੀ, ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ।
ਜਾਣਕਾਰੀ ਲਈ ਦੱਸ ਦੇਈਏ ਕਿ ਛੋਟੀ ਉਮਰ ‘ਚ ਹੀ ਦਿਲਜਾਨ ਨੇ ਗਾਇਕੀ ਦੇ ਖ਼ੇਤਰ ‘ਚ ਲੋਹਾ ਮਨਵਾ ਚੁੱਕਿਆ ਸੀ। ਦਿਲਜਾਨ ਦਾ ਜਨਮ 30 ਜੁਲਾਈ 1989 ਨੂੰ ਜ਼ਿਲ੍ਹਾ ਜਲੰਧਰ ਦੇ ਇਤਿਹਾਸਕ ਕਸਬੇ ਕਰਤਾਰਪੁਰ ਵਿਖੇ ਲੇਖਕ ਤੇ ਗਾਇਕ ਮਦਨ ਮਾਡਾਰ ਦੇ ਘਰ ਹੋਇਆ ਸੀ। ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਤਾ ਨੂੰ ਮਾਡਾਰ ਕਰਤਾਰਪੁਰੀ ਦੇ ਨਾਮ ਨਾਲ ਜਾਣਦੇ ਹਨ। ਇਸ ਤਰ੍ਹਾਂ ਦਿਲਜਾਨ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਪਿਤਾ ਤੋਂ ਹੀ ਮਿਲੀ ਸੀ ਅਤੇ ਉਸ ਨੇ ਬਚਪਨ ਤੋਂ ਹੀ ਗਾਇਕੀ ਨਾਲ ਨਾਤਾ ਜੋੜ ਲਿਆ ਸੀ। ਦਿਲਜਾਨ ਨੇ ਦਸਵੀਂ ਡੀ. ਏ. ਵੀ. ਹਾਈ ਸਕੂਲ ਕਰਤਾਰਪੁਰ ਤੋਂ ਪਾਸ ਕੀਤੀ ਅਤੇ ਬੀ. ਏ. ਦੀ ਡਿਗਰੀ ਡੀ. ਏ. ਵੀ. ਕਾਲਜ ਜਲੰਧਰ ਤੋਂ ਕੀਤੀ। ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੇ ਗਾਇਕੀ ਦੀ ਸਿਖਲਾਈ ਵੀ ਜਾਰੀ ਰੱਖੀ ਅਤੇ ਉਸਤਾਦ ਪੂਰਨ ਸ਼ਾਹਕੋਟੀ, ਜੋ ਕਿ ਪਟਿਆਲਾ ਘਰਾਣੇ ਨਾਲ ਸਬੰਧ ਰੱਖਦੇ ਹਨ, ਕੋਲੋਂ ਵੀ ਗਾਇਕੀ ਦੇ ਗੁਰ ਲਏ।

ਸਾਲ 2006-2007 ‘ਚ ਐੱਮ. ਐੱਚ. ਵੰਨ. ਟੀ. ਵੀ. ਚੈਨਲ ਉਪਰ ਕਰਵਾਏ ਪੰਜਾਬੀ ਗਾਇਕੀ ਦੇ ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ‘ਚ ਆਪਣੀ ਗਾਇਕੀ ਦੀ ਮੁਜ਼ਾਹਰਾ ਕੀਤਾ ਅਤੇ ਇਸ ਗਾਇਨ ਮੁਕਾਬਲੇ ‘ਚ ਰਨਰਅੱਪ ਰਿਹਾ। ਸਾਲ 2012 ‘ਚ ਕਲਰ ਟੀ. ਵੀ. ਚੈਨਲ ਉਪਰ ਭਾਰਤੀ ਤੇ ਪਾਕਿਸਤਾਨੀ ਗਾਇਕੀ ਦੇ ਰਿਐਲਟੀ ਸ਼ੋਅ ‘ਸੁਰ ਕਸ਼ੇਤਰ’ ‘ਚ ਵੀ ਦਿਲਜਾਨ ਨੇ ਆਪਣੀ ਗਾਇਕੀ ਦਾ ਲੋਹਾ ਮਨਵਾਇਆ।