ਪੰਜਾਬੀ ਗਾਇਕ ਤੇ ਅਦਾਕਾਰ ਜੈਜ਼ੀ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਆਪਣੇ 30 ਸਾਲ ਦੇ ਲੰਬੇ ਕੈਰੀਅਰ ‘ਚ ਕਈ ਸੁਪਰਹਿੱਟ ਗੀਤ ਦੇਣ ਵਾਲੇ ਜੈਜ਼ੀ ਨੇ ਅੰਮ੍ਰਿਤਸਰ ਪਹੁੰਚੇ ਆਪਣੇ ਪ੍ਰਸ਼ੰਸਕਾਂ ਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨ, ਇੱਕ ਦੂਜੇ ਪ੍ਰਤੀ ਪਿਆਰ ਅਤੇ ਸਤਿਕਾਰ ਦਿਖਾਉਣ ਦੀ ਸਲਾਹ ਦਿੱਤੀ ਹੈ। ਜੈਜ਼ੀ ਸੋਸ਼ਲ ਮੀਡੀਆ ਹੈਂਡਲਜ਼ ਰਾਹੀਂ ਪ੍ਰਸ਼ੰਸਕਾਂ ਵਿਚਕਾਰ ਹਮੇਸ਼ਾ ਐਕਟਿਵ ਰਹਿੰਦੇ ਹਨ।
ਜੈਜ਼ੀ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਅਸ਼ੀਰਵਾਦ ਲਿਆ। ਜੈਜ਼ੀ ਬੀ ਨੇ ਦੱਸਿਆ ਕਿ ਨਵੇਂ ਸਾਲ ਮੌਕੇ ਉਹ ਗੁਰੂ ਘਰ ਮੱਥਾ ਟੇਕਣ ਆਏ ਹਨ। ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ ਅਤੇ ਦੇਸ਼ ਦੀ ਤਰੱਕੀ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਹੋਰ ਕਿਧਰੇ ਨਹੀਂ ਮਿਲਦੀ।ਉਨ੍ਹਾਂ ਦੱਸਿਆ ਕਿ ਜਦੋਂ ਉਹ ਸਟੇਜ ‘ਤੇ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਬਾਣੀ ਨਾਲ ਸ਼ੁਰੂਆਤ ਕਰਦਾ ਹੈ। ਬਾਣੀ ਤੋਂ ਉਪਰ ਕੁਝ ਨਹੀਂ ਹੈ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਨ.ਸ਼ਾ ਤਸਕਰ ਗ੍ਰਿਫਤਾਰ, 50 ਗ੍ਰਾਮ ਹੈ.ਰੋਇਨ ਬਰਾਮਦ, ਪੁਲਿਸ ਨੇ FIR ਕੀਤਾ ਦਰਜ
ਜੈਜ਼ੀ-ਬੀ ਨੇ ਸਾਰੇ ਧਰਮਾਂ ਵਿੱਚ ਵਿਸ਼ਵਾਸ ਰੱਖੋ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਸਿੱਖੋ। ਆਪਣੇ ਬੱਚਿਆਂ ਨੂੰ ਆਪਣੇ ਧਰਮ ਨਾਲ ਜੋੜੋ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਸਿਖਾਉਣ। ਉਨ੍ਹਾਂ ਨੇ ਦੱਸਿਆ ਕਿ ਇਸ ਸਾਲ ਉਨ੍ਹਾਂ ਨੇ ਆਪਣਾ ਨਵਾਂ ਸਾਲ ਵੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਸੀ। ਉਸ ਨੇ ਸਾਦੇ ਕੱਪੜੇ ਪਾਏ ਹੋਏ ਸਨ ਅਤੇ ਮੂੰਹ ਢੱਕਿਆ ਹੋਇਆ ਸੀ। ਜਿਸ ਕਾਰਨ ਉਸ ਨੂੰ ਕੋਈ ਵੀ ਪਛਾਣ ਨਾ ਸਕਿਆ ਅਤੇ ਉਸ ਨੇ ਆਮ ਸ਼ਰਧਾਲੂ ਵਾਂਗ ਸਿਰ ਝੁਕਾ ਲਿਆ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”