ਪੰਜਾਬੀ ਗਾਇਕ ਜਸਬੀਰ ਜੱਸੀ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ । ਉਹ ਅੱਜ ਤੱਕ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਐਕਟਿਵ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਐਕਟਿਵ ਰਹਿੰਦੇ ਹਨ ਤੇ ਹਰ ਮੁੱਦੇ ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖਦੇ ਹਨ। ਹਾਲ ਹੀ ਵਿੱਚ ਜਸਬੀਰ ਜੱਸੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿੱਚ ਉਹ ਪਾਕਿਸਤਾਨ ਵਿੱਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਕਾਰਨ ਚਿੰਤਾ ਵਿੱਚ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਾਹਿਗੁਰੂ ਤੋਂ ਪਾਕਿਸਤਾਨ ਵਿੱਚ ਹਾਲਾਤ ਠੀਕ ਕਰਨ ਲਈ ਅਰਦਾਸ ਵੀ ਕੀਤੀ । ਸਾਂਝੀ ਕੀਤੀ ਗਈ ਵੀਡੀਓ ਵਿੱਚ ਜਸਬੀਰ ਜੱਸੀ ਉਹ ‘ਜਗਤੁ ਜਲੰਦਾ ਰਖਿ ਲੈ’ ਦਾ ਉੱਚਾਰਣ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਵੀਡੀਓ ਵਿੱਚ ਜੱਸੀ ਨੇ ਪਾਕਿਸਤਾਨ ਵਿੱਚ ਆਏ ਹੜ੍ਹਾਂ ਨਾਲ ਹੋਈ ਤਬਾਹੀ ਦੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।
ਦੱਸ ਦੇਈਏ ਕਿ ਪਾਕਿਸਤਾਨ ਦੇ ਲੋਕ ਪਹਿਲਾਂ ਹੀ ਹੜ੍ਹ ਦੀ ਮਾਰ ਝੇਲ ਰਹੇ ਹਨ ਤੇ ਉੱਤੋਂ ਮਹਿੰਗਾਈ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ । ਪਾਕਿਸਤਾਨ ਵਿੱਚ ਟਮਾਟਰ, ਆਲੂ, ਪਿਆਜ਼ ਤੇ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹੜ੍ਹ ਪ੍ਰਭਾਵਿਤ ਪਾਕਿਸਤਾਨ ਵਿੱਚ ਭੋਜਨ ਪਹੁੰਚ ਤੋਂ ਬਾਹਰ ਗਿਆ ਹੈ । ਨਤੀਜੇ ਵਜੋਂ ਇਨ੍ਹਾਂ ਇਲਾਕਿਆਂ ਵਿਚ ਮਹਿੰਗਾਈ 30% ਤੱਕ ਵੱਧ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਵਿੱਤੀ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: