ਪੰਜਾਬੀ ਪੌਪ ਸਿੰਗਰ ਜੈਜ਼ੀ ਬੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਮਹਿਲਾ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਦੇ ਇਕ ਗਾਣੇ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ ਜਿਸ ਲਈ ਇਕ ਹਫਤੇ ਦੇ ਅੰਦਰ ਜਵਾਬ ਮੰਗਿਆ ਹੈ। ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਪੱਖ ਈ-ਮੇਲ ਜ਼ਰੀਏ ਭੇਜਣ ਨਹੀਂ ਤਾਂ ਉਨ੍ਹਾਂ ਖਿਲਾਫ ਕਾਰਵਾਈ ਕਰ ਦਿੱਤੀ ਜਾਵੇਗੀ।
ਦੱਸ ਦੇਈਏ ਕਿ ਜ਼ੈਜੀ ਬੀ ਨੇ ਬੀਤੇ ਮਹੀਨੇ ਹੀ ਗੀਤ ‘ਮੜਕ ਸ਼ਕੀਨਾਂ ਦੀ’ ਨੂੰ ਲਾਂਚ ਕੀਤਾ ਸੀ। ਇਸ ਗੀਤ ਵਿਚ ਮਹਿਲਾਵਾਂ ਬਾਰੇ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਵਿਚ ਮਹਿਲਾਵਾਂ ਦੀ ਤੁਲਨਾ ਭੇਡ ਨਾਲ ਕੀਤੀ ਗਈ ਹੈ। ਮਹਿਲਾ ਕਮਿਸ਼ਨ ਨੇ ਸੋ-ਮੋਟੋ ਲੈਂਦਿਆਂ ਹਫਤੇ ਵਿਚ ਰਿਪੋਰਟ ਮੰਗੀ ਗਈ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਜਿਸ ਵਿਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇਸ ਗੀਤ ਵਿਚ ਔਰਤਾਂ ਲਈ ਭੇਡਾਂ ਸ਼ਬਦ ਦੀ ਵਰਤੋਂ ਕਰਨ ਵਾਲੇ ਜੈਜ਼ੀ ਬੀ ਅਤੇ ਗੀਤਕਾਰ ਜੀਤ ਕੰਦੋਵਾਲਾ ਉਤੇ ਕਾਰਵਾਈ ਸਬੰਧੀ ਚਿੱਠੀ ਲਿਖੀ ਗਈ ਹੈ। ਇਸ ਨਾਲ ਸਮਾਜ ਵਿਚ ਚੰਗਾ ਸੁਨੇਹਾ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਆਮ ਲੋਕਾਂ ਨੂੰ ਵੱਡਾ ਝਟਕਾ! ਅਪ੍ਰੈਲ ਦੇ ਪਹਿਲੇ ਦਿਨ 9.66 ਰੁਪਏ ਮਹਿੰਗਾ ਹੋਇਆ ਪੈਟਰੋਲ
ਇਸ ਸਬੰਧੀ ਕਮਿਸ਼ਨ ਐਕਟ 2001 ਦੀ ਵਰਤੋਂ ਕਰਦੇ ਹੋਏ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ ਦਿੱਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਇਕ ਹਫਤੇ ਅੰਦਰ ਰਿਪੋਰਟ ਈ-ਮੇਲ ਜ਼ਰੀਏ ਜਵਾਬ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: