Punjabi singer Nachhatar Gill : ਦੇਸ਼ ਦਾ ਅੰਨਦਾਤਾ ਕਾਲੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੀਆਂ ਬਰੂਹਾਂ ਤੇ ਬੈਠਾ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਿਹਾ ਹੈ । ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਏਨੀਂ ਠੰਡ ਚ ਆਪਣੇ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਨੇ । ਪੰਜਾਬੀ ਮਿਊਜ਼ਿਕ ਇੰਡਸਟਰੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜ੍ਹੀ ਹੋਈ ਹੈ । ਨਛੱਤਰ ਗਿੱਲ ਪਿਛਲੇ ਕਈ ਦਿਨਾਂ ਤੋਂ ਧਰਨੇ ਦੀਆਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।ਜਿਸ ‘ਚ ਉਹ ਕਿਸਾਨਾਂ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਨੇ । ਖਾਲਸਾ ਏਡ ਵੱਲੋਂ ਵੀ ਇਸ ਵੀਡੀਓ ਨੂੰ ਆਪਣੇ ਆਫੀਸ਼ੀਅਲ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।
ਪੰਜਾਬੀ ਗਾਇਕ ਨਛੱਤਰ ਗਿੱਲ ਇੱਕ ਵਾਰ ਫਿਰ ਤੋਂ ਦਿੱਲੀ ਕਿਸਾਨੀ ਮੋਰਚੇ ਉੱਤੇ ਪਹੁੰਚੇ । ਜਿੱਥੇ ਉਹ ਖਾਲਸਾ ਏਡ ਦੇ ਨਾਲ ਮਿਲਕੇ ਲੋਕਾਂ ਦੀ ਸੇਵਾ ਕਰਦੇ ਹੋਏ ਦਿਖਾਈ ਦਿੱਤੇ । ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜਿਸ ਨੂੰ ਉਨ੍ਹਾਂ ਨੇ ‘ਜੈ ਜਵਾਨ,ਜੈ ਕਿਸਾਨ…ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਦੇ ਨਾਲ ਪੋਸਟ ਕੀਤੀ ਹੈ ।
ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਤਾਂ ਏਨੀਂ ਦਿਨੀਂ ਗਾਇਕ ਵੀ ਕਿਸਾਨੀ ਵਾਲੇ ਜੋਸ਼ੀਲੇ ਗੀਤ ਲੈ ਕੇ ਆ ਰਹੇ ਨੇ । ਹਰ ਇੱਕ ਪੰਜਾਬੀ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹਾ ਹੋਇਆ ਹੈ । ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਣ ਲਈ ਕਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ ਸਨ । ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦੇ ਧਰਨਿਆਂ ਵਿੱਚ ਸ਼ਾਮਿਲ ਹੋਏ ਹਨ । ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ।