ਆਰ ਨੇਤ ਤੇ ਗੁਰਲੇਜ਼ ਅਖਤਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੋ ਹਫਤੇ ਪਹਿਲਾਂ ਉਨ੍ਹਾਂ ਦਾ ਗੀਤ ‘315’ ਰਿਲੀਜ਼ ਹੋਇਆ ਹੈ ਜੋ ਕਿ ਹੁਣ ਵਿਵਾਦਾਂ ਦੇ ਘੇਰੇ ਵਿਚ ਹੈ। ਜਿਸ ਵਿਚ ਹਥਿਆਰਾਂ ਦੀ ਖੁੱਲ੍ਹੇਆਮ ਪ੍ਰਦਰਸ਼ਨੀ ਕੀਤੀ ਗਈ ਹੈ ਤੇ ਇਸ ਗੀਤ ਵਿਚ ਸਮਾਜ ਸੇਵੀ ਦੱਸਣ ਵਾਲੇ ਭਾਣਾ ਸਿੱਧੂ ਵੀ ਨਜ਼ਰ ਆਏ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਨ੍ਹਾਂ ਗੀਤਾਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰ ਚੁੱਕੀ ਹੈ ਕਿ ਜਿਹੜੇ ਗੀਤ ਸਮਾਜ ਨੂੰ ਗਲਤ ਸੰਦੇਸ਼ ਪੇਸ਼ ਕਰਦੇ ਹਨ ਤੇ ਉਨ੍ਹਾਂ ਖਿਲਾਫ ਕਾਰਵਾਈ ਹੋਵੇਗੀ ਤੇ ਇਸ ਤੋਂ ਪਹਿਲਾਂ ਵੀ ਕਈ ਅਜਿਹੇ ਗੀਤਾਂ ‘ਤੇ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਲਾਕਾਰ ਅਜਿਹਾ ਗੀਤ ਗਾਵੇਗਾ ਜਾਂ ਹਥਿਆਰਾਂ ਦੀ ਪ੍ਰਦਰਸ਼ਨੀ ਕਰੇਗਾ ਤੇ ਉਸ ਖਿਲਾਫ ਕਾਰਵਾਈ ਹੋਵੇਗੀ।
‘315’ ਗੀਤ ਵਿਚ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਹੈ। ਖੁੱਲ੍ਹੇਆਮ ਹਥਿਆਰਾਂ ਦੀ ਪ੍ਰਦਰਸ਼ਨ ਕੀਤੀ ਗਈ ਹੈ ਤਾਂ ਇਸ ਮਾਮਲੇ ਨੂੰ ਲੈ ਕੇ ਜਲੰਧਰ ਦੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਟਰੇਡ ਸੈੱਲ ਦੇ ਡਿਪਟੀ ਕਨਵੀਰਨ ਅਰਵਿੰਦ ਸ਼ਰਮਾ ਨੇ ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖੀ ਹੈ ਤੇ ਨਾਲ ਹੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਹਿੰਸਾ, ਗੈਰ-ਕਾਨੂੰਨੀ ਹਥਿਆਰਾਂ ਦੀ ਸੰਸਕ੍ਰਿਤੀ ਤੇ ਅਪਰਾਧ ਨੂੰ ਬੜ੍ਹਾਵਾ ਦੇਣ ਵਾਲੇ ਗਾਣਿਆਂ ‘ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅਮਰੀਕਾ : ਬਿਜਲੀ ਦੀ ਤਾਰ ਨਾਲ ਟ/ਕਰਾ ਕੇ ਕ੍ਰੈ/ਸ਼ ਹੋਇਆ ਹੈਲੀਕਾਪਟਰ, ਨਦੀ ‘ਚ ਜਾ ਡਿੱ/ਗਿਆ
ਅਜਿਹੇ ਗੀਤ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਆਚਾਰ ਸਹਿੰਤਾ ਦੀ ਉਲੰਘਣਾ ਕਰਦੇ ਹਨ ਤੇ ਨੌਜਵਾਨਾਂ ਨੂੰ ਗੁੰਮਰਾਹ ਕਰਦੇ ਹਨ। ਡਰ ਤੇ ਹਿੰਸਾ ਦਾ ਮਾਹੌਲ ਪੈਦਾ ਕਰਦੇ ਹਨ ਸਗੋਂ ਸੂਬੇ ਦੇ ਮਾਹੌਲ ਲਈ ਵੀ ਖਤਰਾ ਪੈਦਾ ਕਰਦੇ ਹਨ। CM ਮਾਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਵਿਚ ਹੁਣ ਗੈਂਗਸਟਰਵਾਦ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਕਲਾਕਾਰਾਂ ਨੂੰ ਵਾਰ-ਵਾਰ ਇਹ ਕਿਹਾ ਜਾ ਰਿਹਾ ਹੈ ਕਿ ਉਹ ਸਮਾਜ ਨੂੰ ਲੋਕਾਂ ਨਾਲ ਜੋੜਨ ਵਾਲੇ ਸਮਾਜਿਕ ਗਾਣੇ ਗਾਣ ਨਾ ਕਿ ਹਥਿਆਰਾਂ ਵਾਲੇ।
ਵੀਡੀਓ ਲਈ ਕਲਿੱਕ ਕਰੋ -:
























