Raj Kundra Bail Pornography: ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲਤਾ ਮਾਮਲੇ ਵਿੱਚ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰਅਸਲ, ਅਦਾਲਤ ਨੇ ਇਸ ਮਾਮਲੇ ਵਿੱਚ ਰਾਜ ਕੁੰਦਰਾ ਸਮੇਤ ਚਾਰ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਤੋਂ ਰਾਹਤ ਹਾਸਲ ਕਰਨ ਵਾਲੇ ਹੋਰ ਦੋਸ਼ੀਆਂ ‘ਚ ਅਦਾਕਾਰਾ ਸ਼ਰਲਿਨ ਚੋਪੜਾ ਅਤੇ ਪੂਨਮ ਪਾਂਡੇ ਸ਼ਾਮਲ ਹਨ।
ਇਸ ਮਾਮਲੇ ‘ਚ ਉਨ੍ਹਾਂ ਦੇ ਖਿਲਾਫ ਅਸ਼ਲੀਲ ਵੀਡੀਓ ਵੰਡਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਜਸਟਿਸ ਕੇਐੱਮ ਜੋਸੇਫ ਅਤੇ ਬੀਵੀ ਨਾਗਰਤਨ ਦੀ ਬੈਂਚ ਨੇ ਸਾਰੇ ਦੋਸ਼ੀਆਂ ਨੂੰ ਜਾਂਚ ‘ਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ। ਬੈਂਚ ਨੇ ਕਿਹਾ, ”ਪੱਖਾਂ ਦੇ ਵਕੀਲ ਨੂੰ ਸੁਣਨ ਤੋਂ ਬਾਅਦ ਸਾਡਾ ਵਿਚਾਰ ਹੈ ਕਿ ਪਟੀਸ਼ਨਕਰਤਾਵਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾ ਸਕਦੀ ਹੈ।” ਇਕ ਦੋਸ਼ੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ ਬਸੰਤ ਨੇ ਕਿਹਾ ਕਿ ਇਸ ਮਾਮਲੇ ਦੀ ਚਾਰਜਸ਼ੀਟ ਪਹਿਲਾਂ ਹੀ ਦਰਜ ਕੀਤਾ ਜਾ ਚੁੱਕੀ ਹੈ ਅਤੇ ਦੋਸ਼ੀ ਜਾਂਚ ਵਿਚ ਸਹਿਯੋਗ ਕਰ ਰਹੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਰਾਜ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਇਸ ਮਾਮਲੇ ‘ਚ ਜੁਲਾਈ 2021 ‘ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਸਾਲ ਦੇ ਅੰਤ ‘ਚ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਇੱਕ ਔਰਤ ਵੱਲੋਂ ਪੁਲਿਸ ਕੋਲ ਪਹੁੰਚ ਕੇ ਕੁਝ ਇਲਜ਼ਾਮ ਲਾਏ ਜਾਣ ਤੋਂ ਬਾਅਦ ਰਾਜ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਮਾਮਲਾ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਰਾਜ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 420 (ਧੋਖਾਧੜੀ), 292 ਅਤੇ 293 ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਐਫਆਈਆਰ ਵਿੱਚ ਸ਼ਰਲਿਨ ਚੋਪੜਾ ਅਤੇ ਪੂਨਮ ਪਾਂਡੇ ਨੂੰ ਸਹਿ-ਦੋਸ਼ੀ ਬਣਾਇਆ ਗਿਆ ਹੈ।