ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ । ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ । ਹਾਲਤ ਨਾਜ਼ੁਕ ਹੋਣ ‘ਤੇ ਪਹਿਲਾਂ ਉਨ੍ਹਾਂ ਨੂੰ ਐਮਰਜੈਂਸੀ ਮੈਡੀਸਨ ਵਿਭਾਗ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ । ਬਾਅਦ ਵਿੱਚ ਸੀਸੀਯੂ (Cardiac Care Unit) ਵਿੱਚ ਦਾਖਲ ਕਰਵਾਇਆ ਗਿਆ । ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਨੂੰ ਬੁੱਧਵਾਰ ਨੂੰ ਟ੍ਰੈਡਮਿਲ ‘ਤੇ ਦੌੜਦੇ ਸਮੇਂ ਦਿਲ ਦਾ ਦੌਰਾ ਪਿਆ ਸੀ । ਇਸ ਦੌਰਾਨ ਉਸਦੀ ਛਾਤੀ ਵਿੱਚ ਅਚਾਨਕ ਦਰਦ ਉੱਠਿਆ ਅਤੇ ਉਹ ਹੇਠਾਂ ਡਿੱਗ ਗਏ । ਇਸ ਤੋਂ ਬਾਅਦ ਰਾਜੂ ਸ਼੍ਰੀਵਾਸਤਵ ਨੂੰ ਉਨ੍ਹਾਂ ਦੇ ਜਿਮ ਟ੍ਰੇਨਰ ਨੇ ਤੁਰੰਤ ਹਸਪਤਾਲ ਪਹੁੰਚਾਇਆ ।
ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਜੂ ਸ੍ਰੀਵਾਸਤਵ ਦੀ ਐਂਜੀਓਗ੍ਰਾਫ਼ੀ ਕੀਤੀ ਗਈ ਜਿਸ ਵਿੱਚ ਵੱਡੇ ਹਿੱਸੇ ਵਿੱਚ 100 ਫੀਸਦੀ ਬਲਾਕ ਪਾਇਆ ਗਿਆ ਹੈ । ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਹੈ, ਇਸ ਲਈ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਹੈ। ਏਮਜ਼ ਦੇ ਸੂਤਰਾਂ ਮੁਤਾਬਕ ਐਮਰਜੈਂਸੀ ਮੈਡੀਸਨ ਵਿਭਾਗ ਦੇ ਡਾਕਟਰਾਂ ਦੀ ਟੀਮ ਨੇ ਰਿਕਵਰ ਕੀਤਾ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਕਾਰਡਿਅਕ ਕੇਅਰ ਯੂਨਿਟ ਵਿੱਚ ਭਰਤੀ ਕਰਵਾਇਆ ਗਿਆ ਸੀ । ਸੂਤਰਾਂ ਅਨੁਸਾਰ ਫਿਲਹਾਲ ਰਾਜੂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸ ਦੇਈਏ ਕਿ ਰਾਜੂ ਸ਼੍ਰੀਵਾਸਤਵ ਟੀਵੀ ਦੇ ਕਈ ਮਸ਼ਹੂਰ ਸ਼ੋਅ ਦਾ ਹਿੱਸਾ ਰਹਿ ਚੁੱਕੇ ਹਨ । ਸਮੇਂ-ਸਮੇਂ ‘ਤੇ ਦਰਸ਼ਕਾਂ ਨੂੰ ਹਸਾਉਂਦੇ ਦੇਖਿਆ ਗਿਆ ਹੈ । ਰਾਜੂ ਸ਼੍ਰੀਵਾਸਤਵ ਦੇਸ਼ ਦੇ ਸਭ ਤੋਂ ਵਧੀਆ ਕਾਮੇਡੀਅਨਾਂ ਵਿੱਚ ਗਿਣੇ ਜਾਂਦੇ ਹਨ । ਰਾਜੂ ਸ਼੍ਰੀਵਾਸਤਵ ‘ਬਿੱਗ ਬੌਸ’, ‘ਸ਼ਕਤੀਮਾਨ’, ‘ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’, ‘ਕਾਮੇਡੀ ਸਰਕਸ’ ਅਤੇ ‘ਦਿ ਕਪਿਲ ਸ਼ਰਮਾ ਸ਼ੋਅ’ ਵਿੱਚ ਨਜ਼ਰ ਆ ਚੁੱਕੇ ਹਨ । ਇਨ੍ਹਾਂ ਤੋਂ ਇਲਾਵਾ ਰਾਜੂ ਸ਼੍ਰੀਵਾਸਤਵ ਕਈ ਸ਼ੋਅਜ਼ ਵਿੱਚ ਨਜ਼ਰ ਆ ਚੁੱਕੇ ਹਨ । ਰਾਜੂ ਸ਼੍ਰੀਵਾਸਤਵ ਦੀ ਗੰਭੀਰ ਹਾਲਤ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਤਣਾਅ ਵਿੱਚ ਆ ਗਏ ਹਨ । ਨਾਲ ਹੀ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਵੀ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: