ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੁੱਧਵਾਰ ਨੂੰ ਅਚਾਨਕ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਰਾਜੂ ਨੂੰ ਜਿਮ ਵਿੱਚ ਵਰਕ ਆਊਟ ਕਰਨ ਦੌਰਾਨ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਰਿਪੋਰਟਾਂ ਮੁਤਾਬਕ ਰਾਜੂ ਸ਼੍ਰੀਵਾਸਤਵ ਦੇ ਭਰਾ ਦੀਪੂ ਤੇ PRO ਨੇ ਕਾਮੇਡੀਅਨ ਨੂੰ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਰਾਜੂ ਸ਼੍ਰੀਵਾਸਤਵ ਹੋਟਲ ਦੇ ਜਿਮ ਵਿੱਚ ਵਰਕ ਆਊਟ ਕਰ ਰਹੇ ਸਨ । ਇਸ ਦੌਰਾਨ ਟ੍ਰੇਡਮਿਲ ‘ਤੇ ਰਨਿੰਗ ਕਰਦੇ ਸਮੇਂ ਉਨ੍ਹਾਂ ਦੀ ਛਾਤੀ ਵਿੱਚ ਦਰਦ ਹੋਇਆ ਤੇ ਉਹ ਨੀਚੇ ਡਿੱਗ ਗਏ। ਜਿਸ ਤੋਂ ਨਬੇੜ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ
ਕਾਮੇਡੀਅਨ ਦੇ PRO ਨੇ ਦੱਸਿਆ ਕਿ ਰਾਜੂ ਸ਼੍ਰੀਵਾਸਤਵ ਪਾਰਟੀ ਦੇ ਕੁਝ ਵੱਡੇ ਨੇਤਾਵਾਂ ਨੂੰ ਮਿਲਣ ਲਈ ਦਿੱਲੀ ਓਅਹੁੰਚੇ ਸਨ। PRO ਨੇ ਅੱਗੇ ਇਹ ਵੀ ਦੱਸਿਆ ਕਿ ਰਾਜੂ ਦੀ ਪਲਸ ਹੁਣ ਬਿਲਕੁਲ ਠੀਕ ਹੈ ਤੇ ਜਲਦ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
