Ranjeet Bawa Support Farmers : ਪੰਜਾਬ ਦੇ ਪ੍ਰਸਿੱਧ ਗਾਇਕ ਰਣਜੀਤ ਬਾਵਾ ਜੋ ਕਿ ਸ਼ੁਰੂ ਤੋਂ ਹੀ ਕਿਸਾਨਾਂ ਦਾ ਸਮਰਥਨ ਕਰਦੇ ਆ ਰਹੇ ਹਨ । ਜਦੋ ਤੋਂ ਅੰਦੋਲਨ ਸ਼ੁਰੂ ਹੋਇਆ ਹੈ ਉਹ ਉਸ ਸਮੇਂ ਤੋਂ ਹੀ ਕਿਸਾਨਾਂ ਦੇ ਹੱਕ ਵਿਚ ਹਨ ਉਹਨਾਂ ਦਾ ਕਹਿਣਾ ਹੈ ਕਿ ਅਸੀਂ ਵੀ ਕਿਸਾਨਾਂ ਦੇ ਹੀ ਪੁੱਤ ਹੈ ਤੇ ਇਥੇ ਬੋਲਣਾ ਸਦਾ ਫਰਜ ਹੈ । ਜੋ ਸਾਡਾ ਹੱਕ ਹੈ ਅਸੀਂ ਲੈ ਕੇ ਰਹਾ ਗੇ ਉਮੀਦ ਹੈ ਕਿ ਸਰਕਾਰ ਨੂੰ ਜਲਦੀ ਹੀ ਇਹ ਗੱਲ ਸਮਜ ਆ ਜਾਵੇ ।
ਪੰਜਾਬੀ ਗਾਇਕ ਰਣਜੀਤ ਬਾਵਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਹੱਕਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਨੇ । ਜਿਸਦੇ ਚੱਲਦੇ ਹਾਲ ਹੀ ‘ਚ ਉਹ ਪੰਜਾਬ ਬੋਲਦਾ ਟਾਈਟਲ ਹੇਠ ਕਿਸਾਨੀ ਗੀਤ ਲੈ ਕੇ ਆਏ ਨੇ । ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਉਨ੍ਹਾਂ ਨੇ ਆਪਣਾ ਇੱਕ ਛੋਟਾ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ ।
ਇਸ ਵੀਡੀਓ ‘ਚ ਉਹ ਕਾਰ ਉੱਤੇ ਕਿਸਾਨੀ ਝੰਡਾ ਲਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਇਸ ਵੀਡੀਓ ਨੂੰ ਪੰਜਾਬ ਬੋਲਦਾ ਗਾਣੇ ਦੇ ਨਾਲ ਪੋਸਟ ਕੀਤਾ ਹੈ । ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੰਦੇ ਹੋਏ ਦਿਖਾਈ ਦੇ ਰਹੇ ਨੇ । ਪੰਜਾਬੀ ਕਲਾਕਾਰ ਦਿੱਲੀ ਕਿਸਾਨੀ ਮੋਰਚੇ ‘ਚ ਪਹੁੰਚ ਰਹੇ ਨੇ ਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਕਿਸਾਨਾਂ ਦੇ ਲਈ ਆਵਾਜ਼ ਬੁਲੰਦ ਕਰ ਰਹੇ ਨੇ।