Ranjit Bawa and Veet Baljit : ਕਿਸਾਨਾਂ ਦਾ ਦਿੱਲੀ ‘ਚ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਦੇ ਰਹੇ ਇਨ੍ਹਾਂ ਕਿਸਾਨਾਂ ਦੀ ਏਨੇ ਦਿਨਾਂ ਬਾਅਦ ਵੀ ਕੋਈ ਸੁਣਵਾਈ ਨਹੀਂ ਹੋ ਸਕੀ ਹੈ । ਹਾਲਾਂਕਿ ਕਿਸਾਨਾਂ ਦੇ ਨਾਲ ਕਈ ਦੌਰ ਦੀ ਗੱਲਬਾਤ ਸਰਕਾਰ ਵੱਲੋਂ ਕੀਤੀ ਗਈ ਹੈ । ਪਰ ਹਰ ਵਾਰ ਇਹ ਗੱਲ ਬੇਨਤੀਜਾ ਹੀ ਰਹੀ ਹੈ । ਹੁਣ ਕਿਸਾਨਾਂ ਨੇ ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਟ੍ਰੈਕਟਰ ਮਾਰਚ ਕੱਢਣ ਦੀ ਗੱਲ ਆਖੀ ਹੈ ।
ਜਿਸ ‘ਚ ਵੱਡੀ ਗਿਣਤੀ ‘ਚ ਟ੍ਰੈਕਟਰ ਦਿੱਲੀ ਵੱਲ ਕੂਚ ਕਰਦੇ ਦਿਖਾਈ ਦੇ ਰਹੇ ਹਨ । ਇਸ ਟ੍ਰੈਕਟਰ ਮਾਰਚ ਲਈ ਵੱਡੀ ਗਿਣਤੀ ‘ਚ ਟ੍ਰੈਕਟਰ ਪੂਰੇ ਦੇਸ਼ ‘ਚੋਂ ਪਹੁੰਚ ਰਹੇ ਹਨ । ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਤੋਂ ਇਲਾਵਾ ਗੀਤਕਾਰ ਅਤੇ ਗਾਇਕ ਵੀਤ ਬਲਜੀਤ ਨੇ ਗੁਰਦੁਆਰਾ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਕਿਸਾਨਾਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਲਿਖਿਆ ‘ਬਾਬਾ ਜੀ ਕਿਰਪਾ ਕਰੋ ਕਾਲੇ ਦਿਨ ਚਲੇ ਜਾਣ, ਸਾਰੇ ਵੀਰ ਭਰਾਵਾਂ ‘ਤੇ ਮਿਹਰ ਭਰਿਆ ਹੱਥ ਰੱਖੋ’ ।
ਹਾਲ ਹੀ ਵਿੱਚ ਗਾਇਕ ਰਣਜੀਤ ਬਾਵਾ ਆਪਣੇ ਨਵੇਂ ਗੀਤ ਦੇ ਨਾਲ ਹਾਜ਼ਰ ਹੋ ਚੁੱਕੇ ਨੇੁ । ਇਸ ਗੀਤ ਦੇ ਬੋਲ ਲਵਲੀ ਨੂਰ ਨੇ ਲਿਖੇ ਹਨ ਅਤੇ ਮਿਊਜ਼ਿਕ ਐਮ.ਵੀ ਨੇ ਦਿੱਤਾ ਹੈ । ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ ।ਗੀਤ ਨੂੰ 21ਵੀਂ ਸਦੀ ਨਾਂਅ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਉਨ੍ਹਾਂ ਨੇ ਕਿਸਾਨਾਂ ਨੂੰ ਸਮਰਪਿਤ ਕੀਤਾ ਹੈ । ਇਸ ਗੀਤ ਦੇ ਬੋਲ ਜਿੰਨੇ ਸੋਹਣੇ ਬੋਲ ਲਵਲੀ ਨੂਰ ਨੇ ਲਿਖੇ ਨੇ ਉਸ ਤੋਂ ਵੱਧ ਖੂਬਸੂਰਤੀ ਦੇ ਨਾਲ ਰਣਜੀਤ ਬਾਵਾ ਨੇ ਇਸ ਗੀਤ ਨੂੰ ਗਾਇਆ ਹੈ ।