Ranjit Bawa to Sardool Sikandar : ਸਰਦੂਲ ਸਿਕੰਦਰ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ । ਹਰ ਕਿਸੇ ਨੇ ਉਨ੍ਹਾਂ ਨੂੰ ਆਪੋ ਆਪਣੇ ਤਰੀਕੇ ਦੇ ਨਾਲ ਸ਼ਰਧਾਂਜਲੀ ਦਿੱਤੀ ਹੈ । ਗਾਇਕ ਰਣਜੀਤ ਬਾਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਸਰਦੂਲ ਸਿਕੰਦਰ ਦਾ ਗਾਇਆ ਹੋਇਆ ਗੀਤ ‘ਸਾਡੇ ਤੇਰੇ ਕੋਲ ਸਮਾਨ’ ਗਾ ਰਹੇ ਹਨ । ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਭਾਜੀ ਅਸੀਂ ਸਾਰੇ ਤੁਹਾਨੂੰ ਬਹੁਤ ਮਿਸ ਕਰ ਰਹੇ ਹਾਂ, ਮੇਰਾ ਫੇਵਰੇਟ ਗਾਣਾ #ਰਿਪਸਰਦੂਲਭਾਜੀ’।
ਰਣਜੀਤ ਬਾਵਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ਵੀਡੀਓ ‘ਤੇ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ। ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।ਰਣਜੀਤ ਬਾਵਾ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਸਰਗਰਮ ਹਨ । ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਵੱਲੋਂ ਸਰਾਹਿਆ ਗਿਆ ਹੈ । ਪੰਜਾਬੀ ਇੰਡਸਟਰੀ ਨੂੰ ਸਾਡੇ ਮਸ਼ਹੂਰ ਕਲਾਕਾਰ ਸਰਦੂਲ ਸਿਕੰਦਰ ਦੀ ਮੌਤ ਨਾਲ ਬਹੁਤ ਵੱਡਾ ਘਾਟਾ ਪੈ ਗਿਆ ਹੈ। ਸਰਦੂਲ ਸਿਕੰਦਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹੋਏ ਹਨ। ਜਿਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਉੱਚੇ ਪੱਧਰ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਲੈ ਕੇ ਆਂਦਾ ਹੈ।
ਪਿਛਲੇ ਲਗਭਗ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਦੇ ਵਿੱਚ ਫੋਰਟਿਸ ਹਸਪਤਾਲ ਦੇ ਵਿੱਚ ਓਫ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ ਤੇ ਜਿਸ ਕਾਰਨ ਕੱਲ੍ਹ ਉਹਨਾਂ ਦੀ ਮੌਤ ਹੋ ਚੁੱਕੀ ਹੈ। ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਬੁਲੇਪੁਰ ਵਿਖੇ ਉਨ੍ਹਾਂ ਦੇ ਘਰ ਲਿਜਾਇਆ ਜਾਣਾ ਸੀ , ਜਿਥੇ ਵੱਡੀ ਗਿਣਤੀ ਵਿੱਚ ਪੰਜਾਬੀ ਇੰਡਸਟਰੀ ਦੇ ਅਭਿਨੇਤਾ ਅਤੇ ਪੰਜਾਬੀ ਗਾਇਕ ਵੱਡੀ ਸੰਖਿਆ ਵਿੱਚ ਉੱਥੇ ਪਹੁੰਚ ਰਹੇ ਸਨ ।ਦੱਸ ਦੇਈਏ ਕੀ ਕਿਸਾਨੀ ਅੰਦੋਲਨ ਦੇ ਦੌਰਾਨ ਵੀ ਸਰਦੂਲ ਸਿਕੰਦਰ ਨੇ ਸਿੰਘੁ ਬਾਰਡਰ ਤੇ ਜਾ ਕੇ ਕਿਸਾਨਾਂ ਦਾ ਸਮਰਥਨ ਵੀ ਕੀਤਾ ਸੀ। ਉਹ ਚੰਗੀ ਅਵਾਜ ਦੇ ਮਲਿਕ ਸਨ। ਬਹੁਤ ਸਾਰੇ ਕਲਾਕਾਰਾਂ ਨੇ ਵੀ ਉਹਨਾਂ ਤੋਂ ਗਾਇਕੀ ਦੀ ਸਿਖਿਆ ਲਈ ਸੀ। ਬਹੁਤ ਹੀ ਮੰਦਭਾਗੀ ਖ਼ਬਰ ਹੈ ਕਿ ਅਜਿਹੀ ਖੂਬਸੂਰਤ ਅਵਾਜ ਦੇ ਮਲਿਕ ਅੱਜ ਸਾਡੇ ਵਿੱਚ ਨਹੀਂ ਰਹੇ । ਸਰਦੂਲ ਸਿਕੰਦਰ ਦੀ ਅਵਾਜ ਨੂੰ ਪ੍ਰਸ਼ੰਸਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਹੈ। ਦੱਸ ਦੇਈਏ ਕਿ ਅਜੇ ਪਿਛਲੇ ਮਹੀਨੇ ਹੀ ਪਤਨੀ ਅਮਰ ਨੂਰੀ ਵਲੋਂ ਉਹਨਾਂ ਦਾ ਜਨਮਦਿਨ ਮਨਾਇਆ ਗਿਆ ਸੀ ਤੇ ਇੱਕ ਪਿਆਰੀ ਝੀ ਤਸਵੀਰ ਵੀ ਸਾਂਝੀ ਕੀਤੀ ਗਈ ਸੀ। ਅਫਸੋਸ ਦੀ ਗੱਲ ਹੈ ਕਿ ਅਜਿਹੇ ਚੰਗੇ ਇਨਸਾਨ ਤੇ ਚੰਗੇ ਗਾਇਕ ਸਾਡੇ ਵਿੱਚ ਨਹੀਂ ਰਹੇ।
ਇਹ ਵੀ ਦੇਖੋ : ਕੁੰਡਲੀ ਬਾਰਡਰ ‘ਤੇ 19 ਸਾਲਾਂ ਨੌਜਵਾਨ ਦੀ ਮੌਤ ‘ਤੇ ਮਾਂ ਦਾ ਦੁੱਖ ਦੇਖਿਆ ਨਹੀਂ ਜਾਂਦਾ