Rupinder Handa arrives at Ghazipur border : 26 ਜਨਵਰੀ ਦੀ ਘਟਨਾ ਤੋਂ ਬਾਅਦ ਗੋਦੀ ਮੀਡੀਆ ਵੱਲੋਂ ਕਿਸਾਨ ਅੰਦੋਲਨ ਨੂੰ ਲਗਾਤਾਰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਸਭ ਦੇ ਚਲਦੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਗਾਇਕ ਤੇ ਅਦਾਕਾਰ ਲਗਾਤਾਰ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਕਿਸਾਨ ਅੰਦੋਲਨ ਵਿੱਚ ਡਟੇ ਰਹਿਣ ਤੇ ਮੋਦੀ ਸਰਕਾਰ ਦੀਆਂ ਕੋਝੀਆਂ ਚਾਲਾਂ ਨੂੰ ਸਮਝਣ ਇਸ ਸਭ ਦੇ ਚਲਦੇ ਗਾਜ਼ੀਪੁਰ ਬਾਰਡਰ ਤੇ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਪਹੁੰਚੀ ।
ਇੱਥੇ ਪਹੁੰਚ ਕੇ ਉਹਨਾਂ ਨੇ ਕਿਸਾਨਾਂ ਦੇ ਨਾਲ ਸਟੇਜ ਵੀ ਸਾਂਝੀ ਕੀਤੀ । ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਰੁਪਿੰਦਰ ਹਾਂਡਾ ਭਾਵੁਕ ਹੋ ਕੇ ਰੋ ਵੀ ਪਈ । ਸਪੀਚ ਦੌਰਾਨ ਇਮੋਸ਼ਨਲ ਹੋਈ ਰੁਪਿੰਦਰ ਹਾਂਡਾ ਨੇ ਕਿਹਾ ਕਿ ਜੇਕਰ ਮੈਨੂੰ ਕਿਸਾਨਾਂ ਲਈ ਆਪਣਾ ਘਰ ਵੀ ਵੇਚਣਾ ਪੈ ਗਿਆ ਤਾਂ ਮੈਂ ਵੇਚ ਦਵਾਂਗੀ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਉਦੋਂ ਤੋਂ ਹੀ ਰੁਪਿੰਦਰ ਹਾਂਡਾ ਦਿੱਲੀ ਵਿੱਚ ਸੇਵਾ ਕਰ ਰਹੀ ਹੈ । ਉਹਨਾਂ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਕਈ ਗੀਤ ਵੀ ਰਿਲੀਜ਼ ਕੀਤੇ ਗਏ ਹਨ ।
ਦੱਸ ਦਈਏ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਅੰਦੋਲਨ ਕਰ ਰਹੇ ਨੇ । ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਆਪਣੇ ਨਵੇਂ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਗਈ ਸੀ । ਉਹ ‘26 ਨੂੰ ਦਿੱਲੀ’ (26 nu dilli) ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਸਨ । ਗਾਣੇ ਦਾ ਵੀਡੀਓ ਦਿੱਲੀ ਕਿਸਾਨੀ ਮੋਰਚੇ ‘ਚ ਹੀ ਸ਼ੂਟ ਕੀਤਾ ਗਿਆ ਹੈ । ਗੀਤ ‘ਚ ਗਾਇਕਾ ਰੁਪਿੰਦਰ ਹਾਂਡਾ ਨੇ ਹੰਕਾਰੀ ਸਰਕਾਰ ਨੂੰ ਪੰਜਾਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਹੈ । ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਪਰ ਕਈ ਦੌਰਾਂ ਦੀ ਗੱਲਬਾਤ ਤੋਂ ਬਾਅਦ ਵੀ ਕਿਸਾਨਾਂ ਦੀਆਂ ਮੰਗਾਂ ਹਾਲੇ ਤੱਕ ਨਹੀਂ ਮੰਨੀਆਂ ਗਈਆਂ ।
ਦੇਖੋ ਵੀਡੀਓ : ਲੀਡਰਲੈੱਸ ਅੰਦੋਲਨ ਅਤੇ ਜੱਥੇਬੰਦੀਆਂ ਦੀ ਜ਼ਿੱਦ ਕਰਕੇ ਹੋਇਆ ਦੇਸ਼ ਦਾ ਨੁਕਸਾਨ