ਮਨੋਰੰਜਨ ਜਗਤ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ਪ੍ਰਸਿੱਧ ਫਿਲਮ ਨਿਰਮਾਤਾ ਤੇ ਬਾਲੀਵੁਡ ਸਿਤਾਰੇ ਸਲਮਾਨ ਖਾਨ ਦੀ ਫਿਲਮ ’ਬਾਡੀਗਾਰਡ’ ਦਾ ਨਿਰਦੇਸ਼ਨ ਕਰਨ ਵਾਲੇ ਸਿੱਦੀਕੀ ਦਾ ਦੇਹਾਂਤ ਹੋ ਗਿਆ। ਸਿੱਦੀਕ ਨੇ 63 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸਿੱਦੀਕੀ ਨੇ 8 ਅਗਸਤ ਨੂੰ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਖਬਰਾਂ ਮੁਤਾਬਕ ਸਿੱਦੀਕੀ ਨੂੰ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਕੋਚੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਜਦੋਂ ਤੱਕ ਉਹ ਹਸਪਤਾਲ ਪਹੁੰਚੇ, ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਚੁੱਕੀ ਸੀ। ਹਸਪਤਾਲ ਦੇ ਡਾਕਟਰਾਂ ਨੇ ਸਿੱਦੀਕੀ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਉਹ ਉਨ੍ਹਾਂ ਨੂੰ ਬਚਾਉਣ ‘ਚ ਸਫਲ ਨਹੀਂ ਹੋ ਸਕੇ।
ਜਾਣਕਾਰੀ ਮੁਤਾਬਕ ਸਿੱਦੀਕੀ ਦੀ ਮ੍ਰਿਤਕ ਦੇਹ ਨੂੰ ਸਵੇਰੇ 9 ਤੋਂ 11:30 ਵਜੇ ਤੱਕ ਕਦਾਵਨਥਰਾ ਦੇ ਰਾਜੀਵ ਗਾਂਧੀ ਇਨਡੋਰ ਸਟੇਡੀਅਮ ‘ਚ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਰੱਖਿਆ ਜਾਵੇਗਾ, ਫਿਰ ਬੁੱਧਵਾਰ ਨੂੰ ਸ਼ਾਮ 6 ਵਜੇ ਸਿੱਦੀਕੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਦਿੱਲੀ ਦੌਰੇ ਤੇ ਜਾਣਗੇ CM ਮਾਨ, ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਦਿਆਂ ‘ਤੇ ਕਰਨਗੇ ਚਰਚਾ
ਦੱਸ ਦੇਈਏ ਕਿ ਸਿੱਦੀਕ ਨੇ ‘ਬੌਡੀਗਾਰਡ’ ਦੇ ਹਿੰਦੀ ਰੀਮੇਕ ਦਾ ਨਿਰਦੇਸ਼ਨ ਕੀਤਾ ਸੀ। ਜਿਸ ‘ਚ ਸਲਮਾਨ ਖਾਨ ਮੁੱਖ ਭੂਮਿਕਾ ‘ਚ ਨਜ਼ਰ ਆਏ ਸਨ। ਇਸ ਫਿਲਮ ਦਾ ਤਾਮਿਲ ਸੰਸਕਰਣ ਵੀ ਸਿੱਦੀਕ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਸੀ, ਜਿਸਦਾ ਨਾਮ ‘ਕਵਲਨ’ ਸੀ। ਵਿਜੇ ਨੇ ਇਸ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਸਿੱਦੀਕੀ-ਲਾਲ ਦੀ ਜੋੜੀ ਦੇ ਰੂਪ ‘ਚ ਉਨ੍ਹਾਂ ਨੇ ਆਪਣੇ ਨਿਰਦੇਸ਼ ਕਰੀਅਰ ਦੀ ਸ਼ੁਰੂ ਕੀਤੀ ਸੀ। ਉਨ੍ਹਾਂ ਦੀ ਪਹਿਲੀ ਫਿਲਮ 1989 ਵਿੱਚ ਆਈ ਟਾਈਮਲੇਸ ਕਾਮੇਡੀ ‘ਰਾਮਜੀ ਰਾਓ ਸਪੀਕਿੰਗ’ ਸੀ।
ਵੀਡੀਓ ਲਈ ਕਲਿੱਕ ਕਰੋ -: