sidhu moose wala news: ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਹਥਿਆਰਬੰਦ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੰਜਾਬੀ ਫ਼ਿਲਮ ਇੰਡਸਟਰੀ ਨੇ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦੇਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕ ਅਤੇ ਕਲਾਕਾਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਂਚ ਵਿਚ ਤੇਜ਼ੀ ਲਿਆਂਦੀ ਜਾਵੇ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਫਿਲਮ ਐਂਡ ਟੈਲੀਵਿਜ਼ਨ ਐਕਟਰਸ ਐਸੋਸੀਏਸ਼ਨ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ।
ਜਾਣਕਾਰੀ ਹੈ ਕਿ ਜਲਦ ਹੀ ਪੰਜਾਬੀ ਸਿਤਾਰੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਨੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹਨਾਂ ਦੀ ਮੌਤ ਤੋਂ ਬਾਅਦ ਪੰਜਾਬੀ ਇੰਡਸਟਰੀ ਸਦਮੇ ਵਿਚ ਹੈ। ਸਿੱਧੂ ਮੂਸੇਵਾਲਾ ਦੀ ਮੌਤ ਕਾਰਨ ਦੁਨੀਆਂ ਭਰ ਵਿਚ ਵਸਦੇ ਪੰਜਾਬੀ ’ਚ ਸੋਗ ਦੀ ਲਹਿਰ ਹੈ ਅਤੇ ਫੈਨਜ਼ ਸਿੱਧੁ ਇਨਸਾਫ ਦੀ ਮੰਗ ਕਰਦੇ ਨਜ਼ਰ ਆ ਰਹੇ ਹਨ।