ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ। ਲੋਕਾਂ ਵਲੋਂ ਨਵੇਂ ਗੀਤ ‘Attach’ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਸਿੱਧੂ ਮੂਸੇਵਾਲਾ ਦੇ ਰੋਮਾਂਟਿਕ ਗੀਤ ‘Attach’ ਦੇ ਕੁਝ ਬੋਲ ਇਸ ਪ੍ਰਕਾਰ ਹਨ- ਹੀਲਾਂ ਪਾ-ਪਾ ਕੱਦ ਕਰਾਂ ਮੈਚ ਤੇਰੇ ਨਾਲ, ਪਤਾ ਨਹੀਂ ਕਿਉਂ ਜਾਵਾਂ ਹੋਈ Attach ਤੇਰੇ ਨਾਲ, ਪਤਾ ਨਹੀਂ ਤੂੰ ਮੈਨੂੰ ਓਹਦਾ ਦੇਖਿਆ ਜਾਂ ਨਹੀਂ, ਫਿਰਾਂ ਲਾਈਫ਼ ਵਾਲਾ ਜਿਉਣ ਨੂੰ ਮੈਂ ਬੈਚ ਤੇਰੇ ਨਾਲ…।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਗੀਤ ‘Attach’ ਦੀ ਪਹਿਲੀ ਝਲਕ ਸਾਂਝੀ ਕੀਤੀ ਗਈ ਸੀ । ਦਰਅਸਲ, ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਸੀ, ਜਿਸ ‘ਚ ਤਿੰਨੇ ਗਾਇਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਸੀ ਕਿ ਇਹ ਗੀਤ 30 ਅਗਸਤ ਨੂੰ ਦੁਨੀਆ ਭਰ ‘ਚ ਰਿਲੀਜ਼ ਹੋ ਰਿਹਾ ਹੈ।
ਇਹ ਵੀ ਪੜ੍ਹੋ : ਜੰਡਿਆਲਾ ਗੁਰੂ ਨੇੜੇ ਵੱਡੀ ਵਾਰਦਾਤ, ਕਾਰ ਸਵਾਰ ਅਣਪਛਾਤਿਆਂ ਨੇ ਦੋਧੀ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਸ ਦੁਨੀਆ ‘ਚ ਨਹੀਂ ਰਹੇ, ਪਰ ਲੋਕਾਂ ਦੇ ਦਿਲਾਂ ‘ਚ ਉਹ ਅਜੇ ਵੀ ਜ਼ਿੰਦਾ ਹੈ। ਲੋਕ ਸਿੱਧੂ ਦੇ ਕਈ ਹਿੱਟ ਗੀਤਾਂ ਕਾਰਨ ਉਨ੍ਹਾਂ ਨੂੰ ਯਾਦ ਕਰਦੇ ਹਨ। ਸਿੱਧੂ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: