ਕੇਂਦਰ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਦਿੱਲੀ ਬਾਰਡਰਾਂ ਉਤੇ ਜਸ਼ਨਾਂ ਵਰਗਾ ਮਾਹੌਲ ਹੈ। ਅਭਿਨੇਤਾ ਸੋਨੂੰ ਸੂਦ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸ਼ਾਨਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਰਾਹੀਂ ਜਾਇਜ਼ ਮੰਗਾਂ ਚੁੱਕਣ ਲਈ ਕਿਸਾਨਾਂ ਦਾ ਧੰਨਵਾਦ। ਨਾਲ ਹੀ ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁਸ਼ੀ-ਖੁਸ਼ੀ ਕਿਸਾਨ ਆਪਣੇ ਪਰਿਵਾਰਾਂ ਵਿਚ ਵਾਪਸ ਪਰਤਣਗੇ।
ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਪੀ. ਐੱਮ. ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਇਹ ਤਿੰਨ ਖੇਤੀ ਕਾਨੂੰਨ ਬਣਾਏ ਗਏ ਸਨ ਪਰ ਅਸੀਂ ਕੁਝ ਕੁ ਕਿਸਾਨਾਂ ਨੂੰ ਇਨ੍ਹਾਂ ਦੇ ਫਾਇਦੇ ਸਮਝਾਉਣ ਵਿਚ ਸਫਲ ਨਹੀਂ ਹੋ ਸਕੇ ਜਿਸਕਾਰਨ ਇਨ੍ਹਾਂ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪਰ ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਅੰਦੋਲਨ ਨੂੰ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ ਸਗੋਂ ਉਦੋਂ ਤੱਕ ਇੰਤਜ਼ਾਰ ਕੀਤਾ ਜਾਵੇਗਾ ਜਦੋਂ ਤੱਕ ਸੰਸਦ ਵਿਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਜਾਂਦੀ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਜਾਵੇਗਾ।