sonu sood reached hospital : ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਅਤੇ ਭਤੀਜੀ ਸੱਚਰ ਗੌਤਮ ਨਾਲ ਸ਼ੁੱਕਰਵਾਰ ਨੂੰ ਪੰਜਾਬ ਦੇ ਮੋਗਾ ਵਿਚ ਦੋ ਬੱਸਾਂ ਦੀ ਟੱਕਰ ਵਿਚ ਜ਼ਖਮੀ ਹੋਏ ਲੋਕਾਂ ਨੂੰ ਮਿਲਣ ਲਈ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜਖਮੀਆਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੋਨੂੰ ਸੂਦ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਅਤੇ ਜ਼ਖਮੀਆਂ ਨੂੰ 25-25 ਹਜ਼ਾਰ ਦੀ ਸਹਾਇਤਾ ਦਿੱਤੀ ਅਤੇ ਸਾਰਿਆਂ ਨੂੰ ਮੋਬਾਈਲ ਫੋਨ ਦੇਣ ਦਾ ਐਲਾਨ ਵੀ ਕੀਤਾ ।
ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਇਸ ਹਾਦਸੇ ਵਿੱਚ ਜਖਮੀਆਂ ਅਤੇ ਮਾਰੇ ਗਏ ਤਿੰਨ ਕਾਂਗਰਸੀ ਵਰਕਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮੋਗਾ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਜ਼ਖਮੀਆਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਹੈ। ਦੂਜੇ ਪਾਸੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਹਾਦਸੇ ਦਾ ਅਸਲ ਕਾਰਨ ਕੀ ਸੀ। ਗੌਰਤਲਬ ਹੈ ਕਿ ਸ਼ੁੱਕਰਵਾਰ ਸਵੇਰੇ ਇੱਕ ਮਿੰਨੀ ਬੱਸ ਵਿੱਚ ਸਵਾਰ ਕਈ ਕਾਂਗਰਸੀ ਵਰਕਰ ਚੰਡੀਗੜ੍ਹ ਵਿੱਚ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਬੱਸ ਇਕ ਹੋਰ ਬੱਸ ਨਾਲ ਟਕਰਾ ਗਈ ਅਤੇ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਵਿੱਚ 20 ਲੋਕ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ ਸਾਰੇ ਕਾਂਗਰਸੀ ਵਰਕਰ ਸ਼ਾਮਲ ਦੱਸੇ ਜਾ ਰਹੇ ਹਨ।
ਹਾਦਸੇ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਹਲਕਾ ਜੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਸਮਰਥਕਾਂ ਦੀ ਇੱਕ ਮਿੰਨੀ ਬੱਸ ਚੰਡੀਗੜ੍ਹ ਵਿੱਚ ਹੋਣ ਵਾਲੀ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਲਈ ਜਾ ਰਹੀ ਸੀ। ਬੱਸ ਪਿੰਡ ਲੋਹੜਾ ਨੇੜੇ ਕਾਬੂ ਤੋਂ ਬਾਹਰ ਗਈ ਅਤੇ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਮੋਗਾ ਡਿਪੂ ਦੀ ਬੱਸ ਨਾਲ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮਿੰਨੀ ਬੱਸ ਉੱਡ ਗਈ। ਅਮਰਿੰਦਰ ਸਿੰਘ ਨੇ ਟਵੀਟ ਕੀਤਾ, ”ਇਹ ਜਾਣ ਕੇ ਬੜੇ ਦੁੱਖ ਹੋਏ ਕਿ ਮੋਗਾ ਜ਼ਿਲੇ ‘ਚ ਇਕ ਬੱਸ ਹਾਦਸਾ ਵਾਪਰਿਆ। 3 ਕਾਂਗਰਸੀ ਵਰਕਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਕਈ ਲੋਕ ਜ਼ਖਮੀ ਵੀ ਹੋਏ ਹਨ। ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀਆਂ ਨੂੰ ਡਾਕਟਰੀ ਸਹੂਲਤਾਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮਾਮਲੇ ਦੀ ਜਾਂਚ ਦੀ ਰਿਪੋਰਟ ਵੀ ਮੰਗੀ ਗਈ ਹੈ।