ਬਾਲੀਵੁੱਡ ਦੀਆਂ ਨਾਮੀ ਹਸਤੀਆਂ ਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਸੀਐੱਮ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕੀਤੀ। ਇਸ ਵਿੱਚ ਸੁਨੀਲ ਸ਼ੈੱਟੀ, ਸੁਭਾਸ਼ ਘਈ, ਜੈਕੀ ਸ਼ਰਾਫ, ਸੋਨੂੰ ਨਿਗਮ ਤੇ ਬੋਨੀ ਕਪੂਰ ਸਣੇ ਕਈ ਕਲਾਕਾਰ ਸ਼ਾਮਿਲ ਸਨ। ਨੋਇਡਾ ਵਿੱਚ ਬਣ ਰਹੀ ਫਿਲਮ ਸਿਟੀ ਨੂੰ ਲੈ ਕੇ ਇਨ੍ਹਾਂ ਹਸਤੀਆਂ ਨਾਲ ਮੀਟਿੰਗ ਕੀਤੀ ਗਈ । ਇਸ ਦੌਰਾਨ ਸੁਨੀਲ ਸ਼ੈੱਟੀ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਬਾਈਕਾਟ ਬਾਲੀਵੁੱਡ ਟ੍ਰੈਂਡ ਹਟਾਉਣ ਦੀ ਮੰਗ ਕੀਤੀ, ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸਾਨੂੰ ਲੋਕਾਂ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ।
ਸੁਨੀਲ ਸ਼ੈੱਟੀ ਨੇ ਸੀਐੱਮ ਨੂੰ ਕਿਹਾ ਕਿ ਬਾਲੀਵੁੱਡ ਦੇ 99 ਪ੍ਰਤੀਸ਼ਤ ਲੋਕ ਡਰੱਗ ਨਹੀਂ ਲੈਂਦੇ ਹਨ ਤੇ ਉਹ ਲੋਕਾਂ ਦਾ ਮਨੋਰੰਜਨ ਕਰਨ ਦੇ ਲਈ ਸਖਤ ਮਿਹਨਤ ਕਰਦੇ ਹਨ। ਇਸ ਤਰ੍ਹਾਂ ਦੇ ਬਾਈਕਾਟ ਟ੍ਰੈਂਡ ਨਾਲ ਸਾਨੂੰ ਬਹੁਤ ਨੁਕਸਾਨ ਹੁੰਦਾ ਹੈ। ਤਾਂ ਇਹ ਜ਼ਰੂਰੀ ਹੈ ਕਿ #BoycottBollywood ਵਰਗੇ ਟ੍ਰੈਂਡ ਨੂੰ ਹਟਾਇਆ ਜਾਵੇ। ਅਜਿਹਾ ਕਰਨ ਨਾਲ ਬਾਲੀਵੁੱਡ ਦਾ ਅਕਸ ਵੀ ਖਰਾਬ ਹੁੰਦਾ ਹੈ।
ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ
ਇਸ ਮੁਲਾਕਾਤ ਦੌਰਾਨ ਸੁਨੀਲ ਸ਼ੈੱਟੀ ਨੇ ਉਨ੍ਹਾਂ ਫ਼ਿਲਮਾਂ ਦਾ ਜ਼ਿਕਰ ਕੀਤਾ। ਜਿਸਨੂੰ ਇਸ ਬਾਈਕਾਟ ਬਾਲੀਵੁੱਡ ਟ੍ਰੈਂਡ ਦਾ ਸਾਹਮਣਾ ਕਰਨਾ ਪਿਆ ਹੈ। ਹਾਲ ਹੀ ਵਿੱਚ ਦੇਸ਼ ਵਿੱਚ ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ। ਕਈ ਸਿਨੇਮਾਘਰਾਂ ਵਿੱਚ ਇਸ ਨੂੰ ਲੈ ਕੇ ਤੋੜ-ਫੋੜ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੇ ਸਾਲ ਬਹੁਤ ਸਾਰੀਆਂ ਫ਼ਿਲਮਾਂ ਇਸ ਬਾਈਕਾਟ ਟ੍ਰੈਂਡ ਦੀ ਭੇਂਟ ਚੜ੍ਹ ਗਈਆਂ। ਸਭ ਤੋਂ ਵੱਧ ਨੁਕਸਾਨ ਆਮਿਰ ਖਾਨ ਤੇ ਅਕਸ਼ੇ ਕੁਮਾਰ ਨੂੰ ਹੋਇਆ। ਆਮਿਰ ਦੀ ‘ਲਾਲ ਸਿੰਘ ਚੱਢਾ’ ਸਿਨੇਮਾਘਰਾਂ ਵਿੱਚ ਬੁਰੀ ਤਰ੍ਹਾਂ ਫਲਾਪ ਰਹੀ ਤਾਂ ਅਕਸ਼ੇ ਕੁਮਾਰ ਦੀਆਂ 4 ਫ਼ਿਲਮਾਂ ਨੇ ਵੀ ਹਿੱਟ ਦਾ ਮੂੰਹ ਨਹੀਂ ਦੇਖਿਆ।
ਵੀਡੀਓ ਲਈ ਕਲਿੱਕ ਕਰੋ -: