Sushant Singh Rajput Postmortem: ਮਰਹੂਮ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਪੋਸਟਮਾਰਟਮ ਦੌਰਾਨ ਡਾਕਟਰੀ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ(NHRC)ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਪੋਸਟਮਾਰਟਮ ਸਮੇਂ ਕੂਪਰ ਹਸਪਤਾਲ ਅਤੇ ਮੁੰਬਈ ਪੁਲਿਸ ਦੇ ਡਾਕਟਰਾਂ ਦੇ ਇੱਕ ਪੈਨਲ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਸੀ ਅਤੇ ਪੋਸਟਮਾਰਟਮ ਦੌਰਾਨ ਕਈ ਕਮੀਆਂ ਪਾਈਆਂ ਗਈਆਂ ਸਨ। ਨਤੀਜੇ ਵਜੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ। ਇਸ ਦੇ ਨਾਲ ਹੀ ਦੇਸ਼ ਦੀਆਂ ਸਰਵਉੱਚ ਜਾਂਚ ਏਜੰਸੀਆਂ ਨੂੰ ਵੀ ਜਾਂਚ ਦੌਰਾਨ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਮਿਸ਼ਨ ਨੇ ਡਾਇਰੀ ਨੰਬਰ 1275/IN/2022 ਰਾਹੀਂ ਸ਼ਿਕਾਇਤ ਦਾ ਹਵਾਲਾ ਦਿੱਤਾ ਹੈ। ਇਹ ਸ਼ਿਕਾਇਤ ਐਡਵੋਕੇਟ ਆਸ਼ੀਸ਼ ਰਾਏ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਅੱਗੇ ਦਾਇਰ ਕੀਤੀ ਹੈ।
ਆਪਣੀ ਸ਼ਿਕਾਇਤ ‘ਚ ਵਕੀਲ ਆਸ਼ੀਸ਼ ਰਾਏ ਨੇ ਦੋਸ਼ ਲਾਇਆ ਹੈ ਕਿ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦਾ ਵਿਸੇਰਾ ਸਹੀ ਢੰਗ ਨਾਲ ਸੁਰੱਖਿਅਤ ਨਹੀਂ ਰੱਖਿਆ ਗਿਆ, ਜੋ ਸਪੱਸ਼ਟ ਤੌਰ ‘ਤੇ ਵੱਡੀ ‘ਲਾਪਰਵਾਹੀ’ ਵੱਲ ਇਸ਼ਾਰਾ ਕਰਦਾ ਹੈ। ਨਾਲ ਹੀ ਉਨ੍ਹਾਂ ਦੀ ਤਰਫੋਂ ਦੱਸਿਆ ਗਿਆ ਕਿ ਕੂਪਰ ਹਸਪਤਾਲ ਵੱਲੋਂ ਸੁਸ਼ਾਂਤ ਸਿੰਘ ਦੇ ਪੋਸਟਮਾਰਟਮ ਦੀ ਕੋਈ ਵੀਡੀਓਗ੍ਰਾਫੀ ਨਹੀਂ ਕੀਤੀ ਗਈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਪੋਸਟਮਾਰਟਮ ਜਲਦਬਾਜ਼ੀ ਵਿੱਚ ਕੀਤਾ ਗਿਆ। ਇਹ ਵੀ ਦੋਸ਼ ਹੈ ਕਿ ਮੁੰਬਈ ਪੁਲਿਸ ਦੇ ਅਧਿਕਾਰੀਆਂ ਨੇ ਸੁਸ਼ਾਂਤ ਦੇ ਪੋਸਟਮਾਰਟਮ ਵਿੱਚ ਸ਼ਾਮਲ ਡਾਕਟਰਾਂ ਦੀ ਟੀਮ ‘ਤੇ ਦਬਾਅ ਪਾਇਆ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਵੇਂ ਪ੍ਰਸ਼ਾਸਨ ਇੱਕ ਲਾਸ਼ ਦੇ ਪੋਸਟਮਾਰਟਮ ਦੌਰਾਨ ਆਪਣੀ ਤਾਕਤ ਅਤੇ ਅਧਿਕਾਰ ਦੀ ਦੁਰਵਰਤੋਂ ਕਰ ਰਹੇ ਸਨ। ਉਨ੍ਹਾਂ ਦੀ ਤਰਫੋਂ ਕਿਹਾ ਗਿਆ ਕਿ ਸੁਸ਼ਾਂਤ ਦੇ ਸਰੀਰ ਦੀ ਇੱਜ਼ਤ ਅਤੇ ਅਧਿਕਾਰਾਂ ਦੀ ਰੱਖਿਆ ਲਈ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੁਆਰਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ।