the kerala story controversy: ਫਿਲਮ ‘ਦਿ ਕੇਰਲਾ ਸਟੋਰੀ’ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਹੈ। ਫਿਲਮ ‘ਤੇ ਕਈ ਸਿਆਸੀ ਪਾਰਟੀਆਂ ਨੇ ਇਤਰਾਜ਼ ਜਤਾਇਆ ਹੈ ਅਤੇ ਇਸ ‘ਤੇ ਪਾਬੰਦੀ ਲਾਉਣ ਦੀ ਮੰਗ ਵੀ ਕੀਤੀ ਗਈ ਹੈ। ਹਾਲਾਂਕਿ ਇਹ ਫਿਲਮ ਪੂਰੇ ਭਾਰਤ ‘ਚ 5 ਮਈ ਨੂੰ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਹੀ ਵਿਵਾਦਿਤ ਫਿਲਮ ਦੇ ਰਿਲੀਜ਼ ਹੋਣ ਤੋਂ ਪਹਿਲਾਂ ਤਾਮਿਲਨਾਡੂ ਰਾਜ ਵਿੱਚ ਸਾਵਧਾਨੀ ਵਜੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਰਿਪੋਰਟ ਦੇ ਅਨੁਸਾਰ, ਇੱਕ ਅਧਿਕਾਰੀ ਨੇ ਕਿਹਾ, “ਕੁਝ ਸਮੂਹਾਂ ਨੇ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਸਾਡੇ ਖੁਫੀਆ ਵਿੰਗ ਨੇ ਸੋਸ਼ਲ ਮੀਡੀਆ ‘ਤੇ ਉਸ ਦੇ ਸੰਦੇਸ਼ਾਂ ਦਾ ਨੋਟਿਸ ਲਿਆ ਹੈ। ਅਧਿਕਾਰੀ ਨੇ ਅੱਗੇ ਕਿਹਾ, “ਕੁਝ ਇਸਲਾਮਿਕ ਸਮੂਹਾਂ ਨੇ ਪਾਬੰਦੀ ਦੀ ਮੰਗ ਕਰਦਿਆਂ ਕੁਝ ਜ਼ਿਲ੍ਹਿਆਂ ਵਿੱਚ ਪੁਲਿਸ ਨਾਲ ਵੀ ਸੰਪਰਕ ਕੀਤਾ ਹੈ। ਪਰ ਸਰਕਾਰ ਇਸ ‘ਤੇ ਰੋਕ ਨਹੀਂ ਲਗਾ ਰਹੀ ਹੈ। ਕੇਰਲ ਨੇ ਵੀ ਇਸ ‘ਤੇ ਪਾਬੰਦੀ ਨਹੀਂ ਲਗਾਈ ਹੈ। ਹਾਲਾਂਕਿ, ਅਸੀਂ ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਲਈ ਅਲਰਟ ਭੇਜਿਆ ਹੈ। ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇੰਟੈਲੀਜੈਂਸ ਵਿੰਗ ਦੀ ਇਹ ਸਿਫ਼ਾਰਿਸ਼ ਕਿ ਸਰਕਾਰ ਨੂੰ ‘ਦਿ ਕੇਰਲਾ ਸਟੋਰੀ’ ਜਾਰੀ ਨਹੀਂ ਕਰਨੀ ਚਾਹੀਦੀ” ਪੂਰੀ ਤਰ੍ਹਾਂ ਗਲਤ ਹੈ। ਅਧਿਕਾਰੀ ਨੇ ਕਿਹਾ, “ਖੁਫੀਆ ਅਧਿਕਾਰੀਆਂ ਵੱਲੋਂ ਸਾਨੂੰ ਅਜਿਹੀ ਕੋਈ ਸਿਫਾਰਿਸ਼ ਨਹੀਂ ਦਿੱਤੀ ਗਈ ਹੈ ਅਤੇ ਸਰਕਾਰ ਨੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ।”
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਜਦਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀਆਂ ਪਟੀਸ਼ਨਾਂ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨਰਾਂ ਨੂੰ ਕੇਰਲ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਸੀ। ਜਿੱਥੇ ਇਸੇ ਤਰ੍ਹਾਂ ਦੀਆਂ ਪਟੀਸ਼ਨਾਂ ਪੈਂਡਿੰਗ ਹਨ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ ਮੁਸਲਿਮ ਮੌਲਵੀਆਂ ਦੇ ਸੰਗਠਨ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਪਟੀਸ਼ਨਕਰਤਾਵਾਂ ਨੇ ਕਿਹਾ ਹੈ ਕਿ ਇਹ ਫਿਲਮ ਪੂਰੇ ਭਾਈਚਾਰੇ ਨੂੰ ਸ਼ਰਮਸਾਰ ਕਰਦੀ ਹੈ ਅਤੇ ਮੁਸਲਮਾਨਾਂ ਦੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਨੂੰ ਖ਼ਤਰਾ ਪੈਦਾ ਕਰੇਗੀ। ਪਟੀਸ਼ਨ ‘ਚ ਫਿਲਮ ਦੀ ਰਿਲੀਜ਼ ‘ਤੇ ਰੋਕ ਦੀ ਮੰਗ ਕਰਨ ਤੋਂ ਇਲਾਵਾ ਇਹ ਬਿਆਨ ਦੇਣ ਦੀ ਮੰਗ ਕੀਤੀ ਗਈ ਹੈ ਕਿ ਫਿਲਮ ਕਾਲਪਨਿਕ ਹੈ ਅਤੇ ਇਸ ਦੇ ਕਿਰਦਾਰਾਂ ਦਾ ਕਿਸੇ ਵੀ ਜੀਵਿਤ ਜਾਂ ਮਰੇ ਹੋਏ ਵਿਅਕਤੀ ਨਾਲ ਕੋਈ ਸਬੰਧ ਨਹੀਂ ਹੈ।