ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਵਿੱਚ ਲਗਾਤਾਰ ਵੱਡੇ ਖੁਲਾਸੇ ਹੋ ਰਹੇ ਹਨ। ਹੁਣ ਇਸ ਮਾਮਲੇ ਵਿੱਚ ਇੱਕ ਹੋਰ ਵੱਡੀ ਗੱਲ ਸਾਹਮਣੇ ਆਈ ਹੈ। ਸ਼ੀਜਾਨ ਖਾਨ ਨੇ ਤੁਨੀਸ਼ਾ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ‘ਚ ਪੁੱਛਗਿੱਛ ਦੌਰਾਨ ਮਹਿਲਾ ਪੁਲਸ ਅਧਿਕਾਰੀ ਦੇ ਸਾਹਮਣੇ ਰੋਣਾ ਸ਼ੁਰੂ ਕਰ ਦਿੱਤਾ। ਉਹ ਹਰ ਵਾਰ ਬ੍ਰੇਕਅੱਪ ਦੇ ਪਿੱਛੇ ਵੱਖ-ਵੱਖ ਕਹਾਣੀਆਂ ਦੱਸ ਰਿਹਾ ਹੈ।
ਹੁਣ ਪਤਾ ਲੱਗਾ ਹੈ ਕਿ ਜਦੋਂ ਮੁਲਜ਼ਮ ਸ਼ੀਜਾਨ ਖ਼ਾਨ ਤੋਂ ਪੁੱਛਗਿਛ ਕਰਨ ਲਈ ਪਹੁੰਚਿਆ ਤਾਂ ਉਹ ਰੋਣ ਲੱਗ ਪਿਆ। ਦੋ ਦਿਨਾਂ ਤੋਂ ਉਹ ਲਗਾਤਾਰ ਪੁਲਿਸ ਨੂੰ ਬ੍ਰੇਕਅੱਪ ਦੀਆਂ ਵੱਖ-ਵੱਖ ਕਹਾਣੀਆਂ ਸੁਣਾ ਰਿਹਾ ਹੈ। ਮਹਿਲਾ ਅਧਿਕਾਰੀ ਨੇ ਦੱਸਿਆ ਕਿ ਉਹ ਪਹਿਲਾਂ ਚੁੱਪ ਸੀ। ਉਸ ਦੇ ਹਾਵ-ਭਾਵ ਦੇਖ ਕੇ ਕਿਸੇ ਵੀ ਤਰ੍ਹਾਂ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਸੀ ਅਤੇ ਉਹ ਅਚਾਨਕ ਰੋਣ ਲੱਗ ਪਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
24 ਦਸੰਬਰ ਨੂੰ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਦਾਸਤਾਨ-ਏ-ਕਾਬੁਲ ਦੇ ਸੈੱਟ ‘ਤੇ ਮੇਕਅੱਪ ਰੂਮ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਉਸਦੀ ਮੌਤ ਤੋਂ ਬਾਅਦ ਉਸਦੀ ਮਾਂ ਨੇ ਸ਼ੀਜਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਸ਼ੀਜਨ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ‘ਚ ਧਾਰਾ 306 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ। ਸ਼ੀਜਨ ਨੂੰ 25 ਦਸੰਬਰ ਨੂੰ ਵਸਈ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਚਾਰ ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ