urfi javed chitra wagh: ਉਰਫੀ ਜਾਵੇਦ ਅਤੇ ਭਾਜਪਾ ਨੇਤਾ ਚਿਤਰਾ ਵਾਘ ਵਿਚਾਲੇ ਸ਼ਬਦੀ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਚਿਤਰਾ ਵਾਘ ਨੇ ਉਰਫੀ ਜਾਵੇਦ ‘ਤੇ ਅਸ਼ਲੀਲਤਾ ਫੈਲਾਉਣ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ ਉਰਫੀ ਵੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲਣ ਪਹੁੰਚੀ।
ਇਸ ਤੋਂ ਬਾਅਦ ਹੁਣ ਮੁੰਬਈ ਪੁਲਿਸ ਵੱਲੋਂ ਉਰਫੀ ਨੂੰ ਨੋਟਿਸ ਭੇਜਿਆ ਗਿਆ ਹੈ। ਕੁਝ ਦਿਨ ਪਹਿਲਾਂ ਭਾਜਪਾ ਨੇਤਾ ਚਿਤਰਾ ਵਾਘ ਨੇ ਕਿਹਾ ਸੀ ਕਿ ਉਰਫੀ ਜਿਸ ਤਰ੍ਹਾਂ ਦੇ ਕੱਪੜੇ ਪਹਿਨਦੀ ਹੈ ਅਤੇ ਮੁੰਬਈ ਦੀਆਂ ਸੜਕਾਂ ‘ਤੇ ਘੁੰਮਦੀ ਹੈ, ਉਹ ਉੱਥੇ ਦਾ ਮਾਹੌਲ ਖਰਾਬ ਕਰ ਰਹੀ ਹੈ। ਪਹਿਲਾਂ ਉਹ ਉਰਫੀ ਦੀ ਸ਼ਿਕਾਇਤ ਲੈ ਕੇ ਮਹਿਲਾ ਕਮਿਸ਼ਨ ਕੋਲ ਗਈ। ਜਦੋਂ ਮਹਿਲਾ ਕਮਿਸ਼ਨ ਨੇ ਧਿਆਨ ਨਹੀਂ ਦਿੱਤਾ ਤਾਂ ਉਸ ਨੂੰ ਇਸ ਮਾਮਲੇ ਨੂੰ ਲੈ ਕੇ ਮੁੰਬਈ ਪੁਲਸ ਕੋਲ ਜਾਣਾ ਪਿਆ। ਚਿਤਰਾ ਵਾਘ ਦੀ ਸ਼ਿਕਾਇਤ ਤੋਂ ਬਾਅਦ ਉਰਫੀ ਨੂੰ ਮੁੰਬਈ ਦੇ ਅੰਬੋਲੀ ਪੁਲਿਸ ਸਟੇਸ਼ਨ ‘ਚ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਮੁੰਬਈ ਪੁਲਿਸ ਕਮਿਸ਼ਨਰ ਨੇ ਜਾਂਚ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਚਿਤਰਾ ਵਾਘ ਦੀਆਂ ਗੱਲਾਂ ਤੋਂ ਪਰੇਸ਼ਾਨ ਉਰਫੀ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੂਪਾਲੀ ਚਕਾਂਕਰ ਨੂੰ ਮਿਲਣ ਗਈ ਸੀ। ਉਰਫੀ ਜਾਵੇਦ ਦਾ ਕਹਿਣਾ ਹੈ ਕਿ ਵਾਘ ਦੀ ਉਸ ਬਾਰੇ ਟਿੱਪਣੀ ਕਾਰਨ ਮੌਬ ਲਿੰਚਿੰਗ ਦਾ ਡਰ ਹੈ।