Urfi Javed Death Threat: ਬਿੱਗ ਬੌਸ ਓਟੀਟੀ ਫੇਮ ਉਰਫੀ ਜਾਵੇਦ ਅਕਸਰ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਆਪਣੀ ਅਸਾਧਾਰਨ ਡਰੈਸਿੰਗ ਸੈਂਸ ਕਾਰਨ ਉਰਫੀ ਜਾਵੇਦ ਦਾ ਨਾਂ ਹਰ ਰੋਜ਼ ਸੁਰਖੀਆਂ ਬਟੋਰਦਾ ਹੈ ਪਰ ਫਿਲਹਾਲ ਉਰਫੀ ਨੂੰ ਲੈ ਕੇ ਵੱਡੀਆਂ ਖਬਰਾਂ ਆ ਰਹੀਆਂ ਹਨ।
ਰਿਪੋਰਟਾਂ ਦੀ ਮੰਨੀਏ ਤਾਂ ਉਰਫੀ ਜਾਵੇਦ ਨੂੰ ਜ਼ਬਰ-ਜਿਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜਾਣਕਾਰੀ ਮੁਤਾਬਕ ਉਰਫੀ ਜਾਵੇਦ ਨੂੰ ਵਟਸਐਪ ਕਾਲ ਰਾਹੀਂ ਇਕ ਵਿਅਕਤੀ ਵੱਲੋਂ ਜਾਨੋਂ ਮਾਰਨ ਅਤੇ ਜ਼ਬਰ-ਜਿਨਾਹ ਦੀਆਂ ਧਮਕੀਆਂ ਮਿਲੀਆਂ ਹਨ। ਇਸ ਦੇ ਨਾਲ ਹੀ ਇਸ ਸ਼ਖਸ ਨੇ ਅਦਾਕਾਰਾ ਨੂੰ ਗਾਲ੍ਹਾਂ ਵੀ ਕੱਢੀਆਂ। ਇਸ ਦੋਸ਼ੀ ਵਿਅਕਤੀ ਨੇ ਇਹ ਧਮਕੀਆਂ ਉਰਫੀ ਜਾਵੇਦ ਨੂੰ ਵੱਖ-ਵੱਖ ਮੋਬਾਈਲ ਨੰਬਰਾਂ ਰਾਹੀਂ ਦਿੱਤੀਆਂ ਹਨ, ਜਿਨ੍ਹਾਂ ਦੀ ਕਾਲ ਰਿਕਾਰਡਿੰਗ ਵੀ ਮੌਜੂਦ ਹੈ। ਖਬਰਾਂ ਮੁਤਾਬਕ ਉਰਫੀ ਜਾਵੇਦ ਨੂੰ ਇਸ ਤਰ੍ਹਾਂ ਧਮਕੀ ਦੇਣ ਵਾਲੇ ਇਸ ਵਿਅਕਤੀ ਦਾ ਨਾਂ ਨਵੀਨ ਗਿਰੀ ਦੱਸਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਿਸ ਦੇ ਖਿਲਾਫ ਮੁੰਬਈ ਦੇ ਗੋਰੇਗਾਂਵ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਵੀ ਉਰਫੀ ਨੂੰ ਅਜਿਹੀਆਂ ਕਈ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਮੌਜੂਦਾ ਸਮੇਂ ‘ਚ ਉਰਫੀ ਜਾਵੇਦ ਸੋਸ਼ਲ ਮੀਡੀਆ ਦੇ ਸਭ ਤੋਂ ਮਸ਼ਹੂਰ ਪ੍ਰਭਾਵਕਾਰਾਂ ‘ਚ ਸ਼ਾਮਲ ਹੈ। ਆਪਣੀ ਖਾਸ ਡਰੈਸਿੰਗ ਸੈਂਸ ਕਾਰਨ ਉਰਫੀ ਜਾਵੇਦ ਟਰੋਲਰਾਂ ਦੇ ਨਿਸ਼ਾਨੇ ‘ਤੇ ਆਉਂਦੀ ਰਹਿੰਦੀ ਹੈ। ਪਰ ਉਰਫੀ ਇਹਨਾਂ ਆਲੋਚਕਾਂ ਨੂੰ ਢੁੱਕਵਾਂ ਜਵਾਬ ਦੇਣ ਤੋਂ ਪਿੱਛੇ ਨਹੀਂ ਹਟਦੀ। ਉਰਫੀ ਦੇ ਪ੍ਰਸ਼ੰਸਕਾਂ ਦੀ ਗਿਣਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਰਫੀ ਜਾਵੇਦ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਹੀ 3.9 ਫਾਲੋਅਰਜ਼ ਹਨ।