Urvashi on Rishabh Pant: ਹਾਲ ਹੀ ਵਿੱਚ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੀ ਕਾਰ ਦਾ ਵੱਡਾ ਹਾਦਸਾ ਹੋ ਗਿਆ ਸੀ। ਇਸ ਹਾਦਸੇ ‘ਚ ਰਿਸ਼ਭ ਪੰਤ ਨੂੰ ਕਾਫੀ ਸੱਟਾਂ ਲੱਗੀਆਂ ਸਨ। ਨਾਲ ਹੀ ਉਨ੍ਹਾਂ ਦੀ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

ਫਿਲਹਾਲ ਰਿਸ਼ਭ ਪੰਤ ਠੀਕ ਹੋ ਰਹੇ ਹਨ ਅਤੇ ਪੰਤ ਨੇ ਆਪਣੀ ਸਿਹਤਯਾਬੀ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।
ਉਨ੍ਹਾਂ ਦੀ ਸਾਬਕਾ ਪ੍ਰੇਮਿਕਾ ਅਤੇ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੂੰ ਹਾਲ ਹੀ ‘ਚ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਜੱਦ ਉਨ੍ਹਾਂ ਨੂੰ ਰਿਸ਼ਭ ਪੰਤ ਬਾਰੇ ਪੁੱਛਿਆ ਗਿਆ ਤਾਂ ਜਵਾਬ ਦਿੰਦੇ ਹੋਏ ਉਰਵਸ਼ੀ ਨੇ ਉਨ੍ਹਾਂ ਨੂੰ ਦੇਸ਼ ਦਾ ਪਾਊਡ ਕਿਹਾ। ਉਸ ਨੇ ਕਿਹਾ ਕਿ ਮੈਂ ਉਸ ਲਈ ਪ੍ਰਾਰਥਨਾ ਕਰਦੀ ਹਾਂ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਮੁੰਬਈ ਏਅਰਪੋਰਟ ‘ਤੇ ਉਰਵਸ਼ੀ ਰੌਤੇਲਾ ਲਾਲ ਰੰਗ ਦੇ ਸਪੋਰਟਸ ਵੀਅਰ ‘ਚ ਨਜ਼ਰ ਆਈ। ਇਸ ਦੌਰਾਨ ਉਸਨੇ ਕੈਮਰੇ ਅੱਗੇ ਪੋਜ਼ ਵੀ ਦਿੱਤੇ ਅਤੇ ਪੈਪਸ ਦੇ ਸਵਾਲਾਂ ਦੇ ਜਵਾਬ ਵਿੱਚ ਰਿਸ਼ਭ ਪੰਤ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਰਵਸ਼ੀ ਦੇ ਇਸ ਬਿਆਨ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਕਈ ਯੂਜ਼ਰਸ ਨੇ ਉਸ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।






















