Vivek Agnihotri apologized court: ‘ਦਿ ਕਸ਼ਮੀਰ ਫਾਈਲਜ਼’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਨੇ ਆਪਣੇ 2018 ਦੇ ਦੋਸ਼ਾਂ ਲਈ ਦਿੱਲੀ ਹਾਈ ਕੋਰਟ ਵਿੱਚ ਬਿਨਾਂ ਸ਼ਰਤ ਮੁਆਫੀ ਮੰਗੀ ਹੈ। ਉਸ ਨੇ ਜਸਟਿਸ ਐਸ ਮੁਰਲੀਧਰ ‘ਤੇ ਭੀਮਾ ਕੋਰੇਗਾਓਂ ਹਿੰਸਾ ਮਾਮਲੇ ਵਿੱਚ ਕਾਰਕੁਨ ਗੌਤਮ ਨਵਲੱਖਾ ਨੂੰ ਰਾਹਤ ਦੇਣ ਵਿਚ ਪੱਖਪਾਤ ਕਰਨ ਦਾ ਦੋਸ਼ ਲਗਾਇਆ।
ਦਰਅਸਲ, ਅਦਾਲਤ ਨੇ ਗੌਤਮ ਨਵਲੱਖਾ ਦੀ ਨਜ਼ਰਬੰਦੀ ਅਤੇ ਟਰਾਂਜ਼ਿਟ ਰਿਮਾਂਡ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵਿਵੇਕ ਅਗਨੀਹੋਤਰੀ ਨੇ ਜਸਟਿਸ ਐਸ ਮੁਰਲੀਧਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ। ਇਸ ਟਿੱਪਣੀ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਵਿਵੇਕ ਅਗਨੀਹੋਤਰੀ, ਲੇਖਕ ਆਨੰਦ ਰੰਗਨਾਥਨ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅੱਜ ਫਿਲਮ ਨਿਰਮਾਤਾ ਨੇ ਆਪਣੇ ਵਕੀਲ ਰਾਹੀਂ ਅਦਾਲਤ ‘ਚ ਹਲਫਨਾਮਾ ਪੇਸ਼ ਕਰਦਿਆਂ ਕਿਹਾ ਕਿ ਉਸ ਨੇ ਵਿਵਾਦਿਤ ਟਵੀਟ ਨੂੰ ਡਿਲੀਟ ਕਰ ਦਿੱਤਾ ਹੈ। ਹਾਲਾਂਕਿ, ਇਸ ਕੇਸ ਲਈ ਅਦਾਲਤ ਦੁਆਰਾ ਨਿਯੁਕਤ ਵਕੀਲ ਨੇ ਕਿਹਾ ਕਿ ਅਗਨੀਹੋਤਰੀ ਨੇ ਇਸਨੂੰ ਹਟਾਇਆ ਨਹੀਂ ਸੀ, ਪਰ ਟਵਿੱਟਰ ਨੇ ਇਸਨੂੰ ਹਟਾ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ‘ਤੇ ਅਗਨੀਹੋਤਰੀ ਦੇ ਵਕੀਲ ਨੇ ਕਿਹਾ ਕਿ ਉਹ ਇਸ ਬਾਰੇ ਪੁੱਛ-ਪੜਤਾਲ ਕਰਨਗੇ ਕਿ ਟਵੀਟਸ ਨੂੰ ਕਦੋਂ ਬਲਾਕ ਕੀਤਾ ਗਿਆ ਸੀ। ਵਿਵੇਕ ਅਗਨੀਹੋਤਰੀ ਨੂੰ 16 ਮਾਰਚ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਨੇ ਆਪਣੇ ਤੌਰ ‘ਤੇ ਸ਼ੁਰੂ ਕੀਤਾ ਸੀ, ਇਸ ਲਈ ਵਿਵੇਕ ਅਗਨੀਹੋਤਰੀ ਨੂੰ ਅਗਲੀ ਤਰੀਕ ‘ਤੇ ਅਦਾਲਤ ‘ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।