ਫਿਲਮ ‘ਪੰਜਾਬ 95’ ਦੇ ਟ੍ਰੇਲਰ ਨੂੰ ਭਾਰਤ ਵਿਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ, ਜਿਸ ਨਾਲ ਫਿਲਮ ਦੇ ਆਲੇ-ਦੁਆਲੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਇਸ ਫਿਲਮ ਨੂੰ ਸਰਚ ਕਰਨ ‘ਤੇ ਉਥੇ ਮੈਸੇਜ ਆ ਰਿਹਾ ਹੈ ਕਿ ਇਹ ਵੀਡੀਓ ਮੌਜੂਦ ਨਹੀਂ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਕਾਲੜਾ ਦੇ ਜੀਵਨ ‘ਤੇ ਆਧਾਰਿਤ ਦੱਸੀ ਜਾਂਦੀ ਹੈ, ਜਿਨ੍ਹਾਂ ਨੇ 1990 ਦੇ ਦਹਾਕੇ ‘ਚ ਪੰਜਾਬ ‘ਚ ਪੁਲਿਸ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਹਾਲਾਂਕਿ ਫਿਲਮ ਦਾ ਵਿਸ਼ਾ ਸ਼ੁਰੂ ਤੋਂ ਹੀ ਵਿਵਾਦਾਂ ‘ਚ ਰਿਹਾ ਹੈ ਅਤੇ ਹੁਣ ਟ੍ਰੇਲਰ ਨੂੰ ਹਟਾਏ ਜਾਣ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਫਿਲਮ ਦੇ ਨਿਰਮਾਤਾਵਾਂ ਜਾਂ ਯੂਟਿਊਬ ਨੇ ਟ੍ਰੇਲਰ ਨੂੰ ਹਟਾਉਣ ਦੇ ਪਿੱਛੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਪਰ ਫਿਲਮ ਨੂੰ ਲੈ ਕੇ ਕਾਫੀ ਸਮੇਂ ਤੋਂ ਸਿਆਸੀ ਅਤੇ ਕਾਨੂੰਨੀ ਵਿਵਾਦ ਚੱਲ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ‘ਪੰਜਾਬ 95’ ਦੀ ਕਹਾਣੀ ਨੇ ਪੁਲਿਸ ਅਤੇ ਪ੍ਰਸ਼ਾਸਨ ਦੀ ਕਥਿਤ ਭੂਮਿਕਾ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਿਸ ਕਾਰਨ ਕੁਝ ਧੜਿਆਂ ਅਤੇ ਸਰਕਾਰੀ ਤੰਤਰ ‘ਚ ਅਸਹਿਮਤੀ ਪੈਦਾ ਹੋ ਗਈ ਹੈ।
ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਟਵੀਟ ਕਰਦਿਆਂ ਲਿਖਿਆ ਸੀ ਕਿ ‘ਪੰਜਾਬ 95’ ਅੰਤਰਰਾਸ਼ਟਰੀ ਪੱਧਰ ‘ਤੇ ਬਿਨ੍ਹਾਂ ਕੱਟ ਤੋਂ ਰਿਲੀਜ਼ ਹੋਵੇਗੀ। ਸਿਨੇਮਾ ਘਰਾਂ ‘ਚ 7 ਫ਼ਰਵਰੀ 2025 ਨੂੰ ਰਿਲੀਜ ਹੋਵੇਗੀ।
ਇਸ ਫਿਲਮ ਦੇ ਰਿਲੀਜ਼ ਨੂੰ ਲਗਭਗ 1 ਸਾਲ ਦਾ ਇੰਤਜ਼ਾਰ ਕਰਨਾ ਪਿਆ। ਪਹਿਲਾਂ ਫਿਲਮ ਵਿਚ 120 ਕੱਟ ਲਗਾਉਣ ਦੀ ਮੰਗ ਕੀਤੀ ਗਈ ਸੀ ਪਰ ਹੁਣ ਦਿਲਜੀਤ ਦੀ ਪੋਸਟ ਤੋਂ ਸਾਫ ਹੋ ਗਿਆ ਹੈ ਕਿ ਇਸ ਫਿਲਮ ਨੂੰ ਹੁਣ ਬਿਨਾਂ ਕਿਸੇ ਕੱਟ ਤੋਂ ਰਿਲੀਜ਼ ਕੀਤਾ ਜਾ ਰਿਹਾ ਹੈ। ਬੀਤੇ ਸਾਲ ਜਦੋਂ ਫਿਲਮ ਦੀ ਰਿਲੀਜ਼ ਨੂੰ ਰੋਕਿਆ ਗਿਆ ਸੀ ਤਾਂ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਸੈਂਸਰ ਬੋਰਡ ਦੀ ਮੰਗ ਦੀ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਫਿਲਮ ਉਨ੍ਹਾਂ ਦੇ ਪਤੀ ਦੇ ਜੀਵਨ ‘ਤੇ ਬਣੀ ਇਕ ਸੱਚੀ ਬਾਇਓਪਿਕ ਹੈ ਜਿਸ ਨੂੰ ਉਨ੍ਹਾਂ ਦੇ ਪਰਿਵਾਰ ਦੀ ਸਹਿਮਤੀ ਨਾਲ ਬਣਾਇਆ ਗਿਆ ਹੈ ਤੇ ਇਸ ਨੂੰ ਬਿਨਾਂ ਕੱਟ ਤੋਂ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Champions Trophy ਲਈ ਟੀਮ ਇੰਡੀਆ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਦੀ ਖੁੱਲ੍ਹੀ ਕਿਸਮਤ
ਪੰਜਾਬ 95 ਜਸਵੰਤ ਸਿੰਘ ਕਾਲੜਾ ਦੀ ਕਹਾਣੀ ਹੈ, ਜਿਸ ਨੇ ਪੰਜਾਬ ਦੇ ਔਖੇ ਸਮੇਂ ਦੌਰਾਨ ਮਨੁੱਖੀ ਅਧਿਕਾਰਾਂ ਲਈ ਲੜਿਆ। ਕਾਲੜਾ ਨੇ ਅਜਿਹੇ ਕਈ ਮਾਮਲਿਆਂ ਨੂੰ ਉਜਾਗਰ ਕੀਤਾ ਜਿੱਥੇ ਪੁਲਿਸ ‘ਤੇ ਫੇਕ ਐਨਕਾਊਂਟਰ ਅਤੇ ਆਮ ਨਾਗਰਿਕਾਂ ‘ਤੇ ਅੱਤਿਆਚਾਰ ਕਰਨ ਦੇ ਦੋਸ਼ ਲੱਗੇ ਸਨ। ਇਹ ਫਿਲਮ ਉਸ ਦੇ ਸੰਘਰਸ਼ ਅਤੇ ਸਾਹਸ ਨੂੰ ਦਰਸਾਉਂਦੀ ਹੈ। ਪਰ ਇਸ ਸੰਵੇਦਨਸ਼ੀਲ ਵਿਸ਼ੇ ਕਾਰਨ ਫਿਲਮ ਨੂੰ ਸੈਂਸਰ ਬੋਰਡ ਅਤੇ ਹੋਰ ਸੰਸਥਾਵਾਂ ਦੇ ਇਤਰਾਜ਼ਾਂ ਦਾ ਸਾਹਮਣਾ ਕਰਨਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -:
