ਅੱਜ ਈ. ਟੀ. ਟੀ. ਟੈੱਟ ਪਾਸ ਅਧਿਆਪਕ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀ ਕੋਠੀ ਦਾ ਘੇਰਾਓ ਕਰਨਗੇ। ਪਿਛਲੇ ਲੰਮੇ ਸਮੇਂ ਤੋਂ ਅਧਿਆਪਕ ਆਪਣੀਆਂ ਮੰਗਾਂ ਮੰਨਵਾਉਣ ਲਈ ਸੂਬਾ ਸਰਕਾਰ ਤੋਂ ਮੰਗ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਨਿਕਲਿਆ।
ਅਧਿਆਪਕਾਂ ਵੱਲੋਂ ਆਪਣੇ ਸੰਘਰਸ਼ ਨੂੰ ਗੁਪਤ ਰੱਖਿਆ ਗਿਆ ਹੈ ਤੇ ਇਹ ਵੀ ਸੰਭਾਵਨਾ ਹੈ ਕਿ ਪ੍ਰਦਰਸ਼ਨ ਕਰਨ ਤੋਂ ਅਧਿਆਪਕਾਂ ਨੂੰ ਰੋਕਿਆ ਜਾਵੇਗਾ। ਇਸੇ ਕਾਰਨ ਉਹ ਵੱਖ-ਵੱਖ ਗਰੁੱਪ ਬਣਾ ਕੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨਗੇ।
ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਬਣਾਈ ਗਈ ਨਵੀਂ ਟਰਾਂਸਫਰ ਪਾਲਿਸੀ ਅਧੀਨ ਬਦਲੀਆਂ ਕਰਨ ਕਰਕੇ ਅਧਿਆਪਕਾਂ ਨੂੰ ਰਿਲੀਵ ਕਰਨ ਦੇ ਬਾਵਜੂਦ ਉਨ੍ਹਾਂ ਕੋਲੋਂ ਪਿਛਲੇ ਸਕੂਲ ਲਈ ਸੇਵਾ ਲਈ ਬੁਲਾਇਆ ਜਾ ਰਿਹਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਕੁਝ ਕੁ ਸਕੂਲ ਤਾਂ ਅਜਿਹੇ ਹਨ ਜਿਥੇ ਸਿਰਫ ਇੱਕ ਹੀ ਅਧਿਆਪਕ ‘ਤੇ ਪੂਰੇ ਸਕੂਲ ਦੀ ਜ਼ਿੰਮੇਵਾਰੀ ਹੈ, ਉਸ ਨੂੰ ਟਰਾਂਸਫਰ ਕਰਨ ‘ਤੇ ਅਧਿਆਪਕ ਨੂੰ ਦੂਜੇ ਸਕੂਲ ਦਾ ਕੰਮਕਾਜ ਦੇਖਣਾ ਪੈਂਦਾ ਹੈ ਤੇ 100 ਤੋਂ 200 ਕਿਲੋਮੀਟਰ ਤੱਕ ਇਕ ਤੋਂ ਦੂਜੇ ਸਕੂਲ ਜਾਣਾ ਪੈ ਰਿਹਾ ਹੈ, ਜਿਸ ਕਾਰਨ ਖੱਜਲ-ਖੁਆਰੀ ਵੱਧ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸਿੱਖਿਆ ਵਿਭਾਗ ਵੱਲੋਂ ਆਨਲਾਈਨ ਪਾਲਿਸੀ ਅਧੀਨ ਕੀਤੀ ਗਈ ਬਦਲੀ ਦੇ ਮਾਮਲੇ ਹੱਲ ਕਰਨ ਸਬੰਧੀ ਯੂਨੀਅਨ ਨੇ 20 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਚ ਸਿੱਖਿਆ ਮੰਤਰੀ ਪ੍ਰਗਟ ਸਿੰਘ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ ਤਾਂ ਉਸ ਸਮੇਂ ਸਿੱਖਿਆ ਮੰਤਰੀ ਨੇ ਇਹ ਕਹਿ ਕੇ ਪ੍ਰਦਰਸ਼ਨ ਰੁਕਵਾ ਦਿੱਤਾ ਸੀ ਕਿ ਮੀਟਿੰਗ ਕਰਕੇ ਅਧਿਆਪਕਾਂ ਦੀ ਸਮੱਸਿਆ ਦਾ ਹੱਲ ਲੱਭ ਲਿਆ ਜਾਵੇਗਾ ਪਰ ਯੂਨੀਅਨ ਨਾਲ ਅਜੇ ਤੱਕ ਸਿੱਖਿਆ ਮੰਤਰੀ ਦੀ ਕੋਈ ਮੀਟਿੰਗ ਨਹੀਂ ਹੋ ਸਕੀ ਹੈ। ਇਸੇ ਲਈ ਯੂਨੀਅਨ ਵੱਲੋਂ ਉਨ੍ਹਾਂ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ।