ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਸੈਸ਼ਨ 2024-25 ਦੀ ਦੂਜੀ ਤਿਮਾਹੀ ਦੀ ਪ੍ਰੀਖਿਆ 29 ਅਤੇ 30 ਜੁਲਾਈ ਨੂੰ ਕਰਵਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਉਪ ਸਕੱਤਰ ਡਾ. ਗੁਰਮੀਤ ਕੌਰ ਨੇ ਦੱਸਿਆ ਕਿ ਪ੍ਰੀਖਿਆ ਫਾਰਮ 1 ਜੁਲਾਈ ਤੋਂ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪਲਬਧ ਹੋਣਗੇ।ਉਨ੍ਹਾਂ ਦੱਸਿਆ ਕਿ ਆਨਲਾਈਨ ਪ੍ਰੀਖਿਆ ਫਾਰਮ ਸਾਰੇ ਪੱਖਾਂ ਤੋਂ ਮੁਕੰਮਲ ਹੋਣ ਤੋਂ ਬਾਅਦ 18 ਜੁਲਾਈ ਤੱਕ ਸਿੱਖਿਆ ਬੋਰਡ ਦੀ ਸਿੰਗਲ ਵਿੰਡੋ ਸ਼ਾਖਾ ਵਿੱਚ ਪ੍ਰਾਪਤ ਕੀਤੇ ਜਾਣਗੇ। 24 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ ਦੇ ਰੋਲ ਨੰਬਰ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਟੋਲ ਪਲਾਜ਼ਾ ‘ਤੇ ਪੈ ਗਿਆ ਪੰਗਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਹੋਈ ਹੱਥੋਪਾਈ
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਪ੍ਰੀਖਿਆਰਥੀ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਆਪਣਾ ਅਸਲ ਦਸਵੀਂ ਦਾ ਸਰਟੀਫਿਕੇਟ, ਫੋਟੋ ਸ਼ਨਾਖਤੀ ਕਾਰਡ ਅਤੇ ਇਸ ਦੀ ਤਸਦੀਕਸ਼ੁਦਾ ਕਾਪੀ ਨਾਲ ਲੈ ਕੇ ਆਉਣ। ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, 10ਵੀਂ ਪਾਸ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਤਸਦੀਕਸ਼ੁਦਾ ਕਾਪੀ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣੀ ਹੋਵੇਗੀ। ਅਜਿਹਾ ਨਾ ਕਰਨ ‘ਤੇ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: