ਨਗਰ ਨਿਗਮ ਹੁਸ਼ਿਆਰਪੁਰ ਹੁਣ ਰਾਤ ਨੂੰ ਸ਼ਹਿਰ ਵਿਚ ਸਫਾਈ ਕਰੇਗੀ। ਨਿਗਮ ਦੇ 25 ਸਫਾਈ ਮੁਲਾਜ਼ਮਾਂ ਦਾ ਨਾਈਟ ਸਕੁਐਡ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰਾਤ ਨੂੰ ਸਫਾਈ ਮੁਹਿੰਮ ਚਲਾਏਗਾ। ਨਗਰ ਨਿਗਮ ਦੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਮੰਤਰੀ ਜਿੰਪਾ ਨੇ ਦੱਸਿਆ ਕਿ ਇਸ ਮੁਹਿੰਮ ਦੇ ਸ਼ੁਰੂ ਹੋਣ ਨਾਲ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਦੀ ਕੋਸ਼ਿਸ਼ ਨੂੰ ਬਲ ਮਿਲੇਗਾ। ਖਾਸ ਕਰਕੇ ਸਵੇਰੇ ਸੈਰ ਕਰਨ ਵਾਲੇ ਲੋਕਾਂ ਤੇ ਦੁਕਾਨਦਾਰਾਂ ਨੂੰ ਸ਼ਹਿਰ ਸਾਫ-ਸੁਥਰਾ ਦਿਖੇਗਾ।ਉਨ੍ਹਾਂ ਨੇ ਨਗਰ ਨਿਗਮ ਦੇ ਸਫਾਈ ਮੁਲਾਜ਼ਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਸਵੇਰੇ-ਸਵੇਰੇ ਸ਼ਹਿਰ ਦੀ ਸਫਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ‘ਭਾਜਪਾ ਦੀ ਨੀਅਤ ਚੰਗੀ ਨਹੀਂ ਹੈ, ਇਹ ਲੋਕ ਦੇਸ਼ ਨੂੰ ਲੁੱਟ ਕੇ ਖਾ ਗਏ’ : CM ਮਾਨ
25 ਸਫਾਈ ਮੁਲਾਜ਼ਮਾਂ ਦੀ ਨਾਈਟ ਸਕੁਐਡ ਨੂੰ ਖਾਸ ਤੌਰ ‘ਤੇ ਰੇਡੀਅਮ ਪੱਟੀ ਵਾਲੀ ਨਾਈਟ ਡ੍ਰੈੱਸ ਦਿੱਤੀ ਗਈ ਹੈ ਤਾਂ ਕਿ ਰਾਤ ਨੂੰ ਸਫਾਈ ਦੌਰਾਨ ਕੋਈ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਜਨ ਹਿੱਤ ਵਿਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਤੇ ਇਸ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਪਰ ਬਿਨਾਂ ਲੋਕਾਂ ਦੇ ਸਹਿਯੋਗ ਦੇ ਇਸ ਨੂੰ ਸਫਲ ਨਹੀਂ ਬਣਾਇਆ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: