ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਿਹਤ ਦੇ ਖੇਤਰ ਵਿਚ ਵੱਡੀ ਸੌਗਾਤ ਦਿੱਤੀ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਸਾਰੇ ਹਸਪਤਾਲਾਂ ਵਿਚ ਰੋਗੀ ਸੁਵਿਧਾ ਕੇਂਦਰ ਸਥਾਪਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਸੈਂਟਰ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ।ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਆਪ੍ਰੇਸ਼ਨ ਸੈਂਟਰਾਂ ਨੂੰ ਮਾਡਲਿਊਰ ਬਣਾਇਆ ਜਾਵੇਗਾ।ਸਾਰੇ ਵਾਰਡਾਂ ਨੂੰ ਏਸੀ ਨਾਲ ਲੈਸ ਕੀਤਾ ਜਾਵੇਗਾ।
ਸਿਹਤ ਮੰਤਰੀ ਬਲਬੀਰ ਸਿੰਘ ਦੇ ਐਲਾਨ ਦੇ ਬਾਅਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਜਿਥੇ ਦੇਸ਼ ਭਰ ਵਿਚ ਸਿਹਤ ਸੇਵਾਵਾਂ ਮਹਿੰਗੀਆਂ ਹੋ ਰਹੀਆਂ ਹਨ ਉਥੇ ਪੰਜਾਬ ਸਰਕਾਰ ਨੇ ਸਰਕਾਰੀ ਹਸਪਤਾਲਾਂ ਦਾ ਕਾਇਆ ਪਲਟ ਕੀਤਾ ਹੈ।ਲੋਕਾਂ ਨੂੰ ਮੁਫਤ ਤੇ ਚੰਗੀ ਸਿਹਤ ਸੇਵਾਵਾਂਦੇਣ ਦੀਆਂ ਯੋਜਨਾਵਾਂ ਬਣਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਦਾ ਐਕਸ਼ਨ, ਪਾਵਰਕਾਮ ਦੇ ਐਕਸੀਅਨ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਆਪ੍ਰੇਸ਼ਨ ਸੈਂਟਰ ਦੇ ਮਾਡਲਿਊਰ ਬਣ ਜਾਣ ਤੇ ਵਾਰਡਾਂ ਵਿਚ ਏਸੀ ਲੱਗ ਜਾਣ ਨਾਲ ਰੋਗੀਆਂ ਨੂੰ ਬਹੁਤ ਆਰਾਮ ਮਿਲੇਗਾ। ਉਨ੍ਹਾਂ ਨੂੰ ਇਲਾਜ ਕਰਾਉਣ ਵਿਚ ਕਾਫੀ ਆਸਾਨੀ ਹੋਵੇਗੀ।