ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਸੀਡ ਫਾਰਮ ਵਿਚ ਰਹਿਣ ਵਾਲਾ ਨੌਜਵਾਨ ਅਰਮਾਨ ਸਿੰਘ ਪਿਛਲੇ 5 ਦਿਨਾਂ ਤੋਂ ਲਾਪਤਾ ਹੈ। ਪਰਿਵਾਰ ਵਾਲਿਆਂ ਨੇ ਉਸ ਦੇ ਕਤਲ ਦਾ ਖਦਸ਼ਾ ਪ੍ਰਗਟਾਇਆ ਹੈ। ਮਾਮਲੇ ਦੀ ਸੂਚਨਾ ‘ਤੇ ਪੁਲਿਸ ਨੇ ਨੌਜਵਾਨ ਦਾ ਗੁੰਮਸ਼ੁਦਗੀ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਉਸ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਬਰਨਾਲਾ ‘ਚ ਜ਼ੋਰਦਾਰ ਧਮਾਕੇ ਨਾਲ ਉਡੀ ਘਰ ਦੀ ਛੱਤ, ਹੋਇਆ 8 ਲੱਖ ਦਾ ਨੁਕਸਾਨ
ਮਾਮਲੇ ਵਿਚ ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਧਰਨਾ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਮੁੰਡੇ ਅਰਮਾਨ ਨੂੰ ਘਰੋਂ ਬੁਲਾ ਕੇ ਲੈ ਲਏ ਗਏ ਸਨ ਤੇ 2 ਨੂੰ ਇਸ ਮਾਮਲੇ ਵਿਚ ਹਿਰਾਸਤ ਵਿਚ ਵੀ ਲਿਆ ਗਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਰਮਾਨ ਨੂੰ ਉਨ੍ਹਾਂ ਨੇ ਨਦੀ ਵਿਚ ਮਾਰ ਕੇ ਸੁੱਟ ਦਿੱਤਾ ਹੈ ਪਰ ਅਜੇ ਤੱਕ ਅਰਮਾਨ ਦੀ ਮ੍ਰਿਤਕ ਦੇਹ ਬਰਾਮਦ ਨਹੀਂ ਹੋ ਸਕੀ ਹੈ। ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਅਰਮਾਨ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
