ਗਾਇਕ ਤੋਂ ਸਿਆਸਤਦਾਨ ਬਣੇ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤਾ ਗਿਆ। ਅੱਜ ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਹੋਵੇਗਾ, ਇਸ ਦੇ ਲਈ ਪਰਿਵਾਰ ਦੀ ਸਹਿਮਤੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ NIA ਤੋਂ ਇਸ ਪੂਰੇ ਕਤਲਕਾਂਡ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਡੀਜੀਪੀ ਨੇ ਇਸ ਘਟਨਾ ਨੂੰ ਗੈਂਗਵਾਰ ਹੋਣ ਤੋਂ ਇਨਕਾਰ ਕੀਤਾ ਸੀ, ਜਿਸ ‘ਤੇ ਡੀਜੀਪੀ ਨੂੰ ਸਫਾਈ ਦੇ ਕੇ ਮਾਫੀ ਮੰਗਣੀ ਚਾਹੀਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਕਿਹੜੇ ਅਫਸਰ ਨੇ ਸੁਰੱਖਿਆ ਘੱਟ ਹੋਣ ਦੀ ਸੂਚਨਾ ਦਿੱਤੀ ਸੀ, ਉਸ ਦੀ ਰਿਪੋਰਟ ਲਈ ਜਾਣੀ ਚਾਹੀਦੀ ਹੈ।
ਪਤਾ ਲੱਗਾ ਹੈ ਕਿ ਪਰਿਵਾਰ ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਨਹੀਂ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਰਿਵਾਰਕ ਮੈਂਬਰਾਂ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ ਹੈ, ਜਿਸ ਵਿੱਚ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ, ਕੈਪਟਨ ਸੰਦੀਪ ਸੰਧੂ, ਕੁਲਬੀਰ ਜ਼ੀਰਾ ਤੇ ਹੋਰ ਵੀ ਮੌਜੂਦ ਹਨ।
ਦੱਸਣਯੋਗ ਹੈ ਕਿ ਅੱਜ ਸਵੇਰੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਸਿੱਧੂ ਮੂਸੇਵਾਲਾ ਪਿੰਡ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ।
ਆਈਜੀਪੀ ਬਠਿੰਡਾ ਪਰਦੀਪ ਯਾਦਵ, ਐੱਸ.ਐੱਸ.ਪੀ. ਮਾਨਸਾ ਗੌਰਵ ਤੂਰਾ ਅਤੇ ਡੀਸੀ ਮਾਨਸਾ ਮੂਸੇਵਾਲਾ ਦੇ ਘਰ ਪਹੁੰਚੇ ਹਨ ਅਤੇ ਸਿੱਧੂ ਮੂਸੇਵਾਲਾ ਦੀ ਲਾਸ਼ ਦੇ ਪੋਸਟਮਾਰਟਮ ਬਾਰੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਐਤਵਾਰ ਸ਼ਾਮ 5 ਵਜੇ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ, ਜਿਸ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬਾਹੀ ਗਰੁੱਪ ਵੀ ਸਾਹਮਣੇ ਆ ਗਿਆ ਹੈ। ਬੰਬੀਹਾ ਗਰੁੱਪ ਨੇ ਇਸ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਹੈ, ਇਸ ਨਾਲ ਪੰਜਾਬ ਵਿੱਚ ਗੈਂਗਵਾਰ ਦਾ ਖਦਸ਼ਾ ਵੀ ਵਧ ਗਿਆ ਹੈ।