ਫਿਰੋਜ਼ਪੁਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਜਿਥੇ ਦੇ ਕਸਬਾ ਤਲਵੰਡੀ ਭਾਈ ਵਿਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਕੋਈ ਜ਼ਹਿਰੀਲੀ ਚੀਜ ਨਿਗਲ ਲਈ, ਜਿਸ ਨਾਲ ਮਾਵਾਂ-ਧੀਆਂ ਨੇ ਦਮ ਤੋੜ ਦਿੱਤਾ, ਜਦਕਿ ਪਿਤਾ ਹਸਪਤਾਲ ਵਿਚ ਜ਼ਿੰਦਗੀ ਮੌਤ ਦੀ ਜੰਗ ਲੜ ਰਿਹਾ ਹੈ। ਮ੍ਰਿਤਕਾਂ ਵਿਚ ਮੋਨਿਕਾ ਪਤਨੀ ਅਮਨ ਗੁਲਾਟੀ ਤੇ ਉਸ ਦੀਆਂ ਦੋ ਧੀਆਂ ਅੱਠ ਸਾਲਾ ਤੇ ਢਾਈ ਸਾਲਾ ਦੋ ਬੱਚੀਆਂ ਹਨ, ਜਦਕਿ ਅਮਨ ਗੁਲਾਟੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਤਲਵੰਡੀ ਭਾਈ ਦੇ ਬੁੱਢਾ ਖੂਹ ਦੇ ਰਹਿਣ ਵਾਲੇ ਇਸ ਪਰਿਵਾਰ ਵਿਚ ਅਮਨ ਗੁਲਾਟੀ ਨੇ ਵੱਧ ਪੈਸਾ ਕਮਾਉਣ ਲਈ ਸ਼ੇਅਰ ਮਾਰਕੀਟ ਵਿੱਚ ਪੈਸੇ ਲਾਏ ਸਨ। ਸੇਅਰ ਮਾਰਕੀਟ ਡਾਊਨ ਹੋ ਜਾਣ ਕਾਰਨ ਉਸ ਨੂੰ ਕਾਫੀ ਘਾਟਾ ਪੈ ਗਿਆ, ਜਿਸ ਕਰਕੇ ਪਰਿਵਾਰ ਪ੍ਰੇਸ਼ਾਨੀ ਵਿਚ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਅੱਜ ਅਮਨ ਗੁਲਾਟੀ ਨੇ ਪਰਿਵਾਰ ਸਣੇ ਇਹ ਖੌਫਨਾਕ ਕਦਮ ਚੁੱਕ ਲਿਆ ਜਿਸ ਵਿਚ ਉਸ ਦੀ ਪਤਨੀ ਤੇ ਦੋਵੇਂ ਧੀਆਂ ਰੱਬ ਨੂੰ ਪਿਆਰੀਆਂ ਹੋ ਗਈਆਂ।
ਇਹ ਵੀ ਪੜ੍ਹੋ : ਜਲੰਧਰ ‘ਚ ਧਾਰਾ 144 ਲਾਗੂ, ਇਸ ਕਾਰਨ ਲਿਆ ਗਿਆ ਫੈਸਲਾ
ਅਮਨ ਗੁਲਾਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਵੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: